ਨਾਜਾਇਜ਼ ਹਥਿਆਰਾਂ ਸਣੇ ਦੋ ਕਾਬੂ
05:59 PM May 13, 2025 IST
ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 13 ਮਈ
ਇੱਥੋਂ ਦੀ ਪੁਲੀਸ ਨੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਨਾਜਾਇਜ਼ ਹਥਿਆਰ ਬਰਾਮਦ ਕੀਤੇ ਹਨ। ਇਸ ਸਬੰਧੀ ਡੀਐਸਪੀ ਸਬ ਡਿਵੀਜ਼ਨ ਕਰਤਾਰਪੁਰ ਵਿਜੇ ਕੰਵਰ ਪਾਲ ਨੇ ਦੱਸਿਆ ਕਿ ਕਰਤਾਰਪੁਰ ਥਾਣੇ ਦੀ ਚੌਂਕੀ ਕਿਸ਼ਨਗੜ੍ਹ ਦੇ ਇੰਚਾਰਜ ਬਲਵੀਰ ਸਿੰਘ ਨੇ ਗਸ਼ਤ ਦੌਰਾਨ ਨਗੱਜਾ ਪਿੰਡ ਦੇ ਭੱਠੇ ਕੋਲ ਦੋ ਵਿਅਕਤੀ ਨੂੰ ਦੇਖਿਆ ਜੋ ਪੁਲੀਸ ਨੂੰ ਦੇਖ ਕੇ ਭੱਜਣ ਲੱਗੇ ਤਾਂ ਪੁਲੀਸ ਨੇ ਕਾਬੂ ਕਰਕੇ ਪੁੱਛਗਿੱਛ ਕੀਤੀ ਅਤੇ ਤਲਾਸ਼ੀ ਦੌਰਾਨ ਉਨਾਂ ਕੋਲੋਂ ਇੱਕ ਪਿਸਟਲ ਇੱਕ ਦੇਸੀ ਕੱਟਾ 10 ਜਿੰਦਾ ਰੌਂਦ ਬਰਾਮਦ ਕੀਤੇ ਗਏ। ਉਨ੍ਹਾਂ ਦੀ ਪਹਿਚਾਣ ਜਸਕਰਨ ਉਰਫ ਕਰਨ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਭੀਖਾ ਨੰਗਲ ਥਾਣਾ ਕਰਤਾਰਪੁਰ ਅਤੇ ਹਰਮਨਪ੍ਰੀਤ ਪੁੱਤਰ ਭੁੱਲਾ ਰਾਮ ਵਾਸੀ ਦਿਆਲਪੁਰ ਥਾਣਾ ਕਰਤਾਰਪੁਰ ਵਜੋਂ ਹੋਈ ਹੈ।
Advertisement
Advertisement