ਚੋਰੀ ਦੇ ਮੋਬਾਈਲਾਂ ਸਣੇ ਦੋ ਕਾਬੂ
06:55 AM Aug 30, 2024 IST
ਫਗਵਾੜਾ
Advertisement
ਸਤਨਾਮਪੁਰਾ ਪੁਲੀਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ ਚੋਰੀ ਦੇ ਮੋਬਾਈਲ ਬਰਾਮਦ ਕਰ ਕੇ ਧਾਰਾ 331 (4) ਅਤੇ 305 ਬੀਐੱਨਐੱਸ ਤਹਿਤ ਕੇਸ ਦਰਜ ਕੀਤਾ ਹੈ। ਐੱਸ.ਪੀ. ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਤਰੁਨ ਕੁਮਾਰ ਉਰਫ਼ ਬੋਨਾ ਉਰਫ਼ ਨਵੀ ਵਾਸੀ ਪ੍ਰੀਤ ਨਗਰ ਤੇ ਦੀਪਕ ਉਰਫ਼ ਦੀਪਾ ਵਾਸੀ ਭਗਤਪੁਰਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਇਨ੍ਹਾਂ ਪਾਸੋਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਚਾਰ ਮੋਬਾਈਲ ਬਰਾਮਦ ਕੀਤੇ ਹਨ ਤੇ ਇਸ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ। -ਪੱਤਰ ਪ੍ਰੇਰਕ
Advertisement
Advertisement