For the best experience, open
https://m.punjabitribuneonline.com
on your mobile browser.
Advertisement

ਦੋ ਕੁਇੰਟਲ ਭੁੱਕੀ ਸਣੇ ਦੋ ਗ੍ਰਿਫ਼ਤਾਰ

07:23 AM Mar 28, 2024 IST
ਦੋ ਕੁਇੰਟਲ ਭੁੱਕੀ ਸਣੇ ਦੋ ਗ੍ਰਿਫ਼ਤਾਰ
Advertisement

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 27 ਮਾਰਚ
ਸੀਆਈਏ ਸਟਾਫ਼ ਮਾਹੋਰਾਣਾ ਦੀ ਟੀਮ ਨੇ ਇੱਕ ਟਰੱਕ ਵਿੱਚੋਂ ਲਗਪਗ ਸਵਾ ਦੋ ਕੁਇੰਟਲ ਭੁੱਕੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸਤਨਾਮ ਸਿੰਘ ਵਾਸੀ ਚੁਪਕਾ ਅਤੇ ਗੁਰਦੀਪ ਸਿੰਘ ਵਾਸੀ ਬਾਲੇਵਾਲ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇੰਸਪੈਕਟਰ ਹਰਜਿੰਦਰ ਸਿੰਘ ਇੰਚਾਰਜ ਸੀਆਈਏ ਸਟਾਫ ਮਾਹੋਰਾਣਾ ਦੀ ਟੀਮ ਨੇ ਚੈਕਿੰਗ ਦੌਰਾਨ ਸ਼ੱਕ ਦੇ ਆਧਾਰ ’ਤੇ ਸਥਾਨਕ ਰਾਏਕੋਟ ਪੁਲ ’ਤੇ ਖੜ੍ਹੇ ਟਰੱਕ ਨੰਬਰ ਪੀਬੀ-13 ਬੀਏ 9526 ਵਿੱਚੋਂ 7 ਥੈਲੇ ਪਲਾਸਟਿਕ (220 ਕਿਲੋ) ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਤੇ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਡੀਐੱਸਪੀ ਗੁਰਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮ ਸਤਨਾਮ ਸਿੰਘ ਅਤੇ ਗੁਰਦੀਪ ਸਿੰਘ ਤੋਂ ਪੁੱਛ-ਪੁੜਤਾਲ ਕੀਤੀ ਜਾ ਰਹੀ ਹੈ।

Advertisement

Advertisement
Author Image

joginder kumar

View all posts

Advertisement
Advertisement
×