ਮੋਟਰਸਾਈਕਲ ਚੋਰੀ ਦੇ ਦੋਸ਼ ਹੇਠ ਦੋ ਸਕੇ ਭਰਾ ਗ੍ਰਿਫ਼ਤਾਰ
09:32 AM Aug 09, 2023 IST
ਪਠਾਨਕੋਟ: ਮਲਿਕਪੁਰ ਚੌਂਕ ਵਿੱਚ ਮੋਟਰਸਾਈਕਲ ਚੋਰੀ ਦੇ ਮਾਮਲੇ ਵਿੱਚ ਸੁਜਾਨਪੁਰ ਪੁਲੀਸ ਨੇ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ ਅਤੇ ਦੋਹਾਂ ਖਿਲਾਫ ਕੇਸ ਦਰਜ ਕਰ ਦਿੱਤਾ ਹੈ। ਥਾਣਾ ਮੁਖੀ ਦਵਿੰਦਰ ਪ੍ਰਕਾਸ਼ ਨੇ ਦੱਸਿਆ ਕਿ 29 ਜੁਲਾਈ ਨੂੰ ਮਲਿਕਪੁਰ ਅਦਾਲਤ ਦੀ ਪਾਰਕਿੰਗ ਵਿੱਚੋਂ ਮੋਟਰਸਾਈਕਲ ਚੋਰੀ ਹੋਇਆ ਸੀ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਚੋਰੀ ਕਰਨ ਵਾਲਿਆਂ ਦੀ ਪਛਾਣ ਕੀਤੀ ਗਈ ਸੀ। ਉਸ ਦੇ ਆਧਾਰ ’ਤੇ ਦੋਹਾਂ ਨੌਜਵਾਨਾਂ ਨੂੰ ਕਠੂਆ ਤੋਂ ਗ੍ਰਿਫਤਾਰ ਕਰ ਲਿਆ ਗਿਆ। ਦੋਹਾਂ ਦੀ ਪਛਾਣ ਗੌਰਵ ਸ਼ਰਮਾ ਅਤੇ ਸੌਰਵ ਸ਼ਰਮਾ ਵਾਸੀ ਕਠੂਆ ਵੱਜੋਂ ਹੋਈ ਹੈ। ਦੋਨੋਂ ਸਕੇ ਭਰਾ ਹਨ। ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਅਦਾਲਤ ਨੇ ਦੋਹਾਂ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜਣ ਦਾ ਹੁਕਮ ਦੇ ਦਿੱਤਾ। -ਪੱਤਰ ਪ੍ਰੇਰਕ
Advertisement
Advertisement