ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਟਰ ਦੇ ਪਾਣੀ ਨੂੰ ਲੈ ਕੇ ਦੋ ਭਰਾ ਭਿੜੇ

07:33 AM Jul 22, 2024 IST

ਗੁਰਨਾਮ ਸਿੰਘ ਚੌਹਾਨ
ਪਾਤੜਾਂ, 21 ਜੁਲਾਈ
ਪਿੰਡ ਸ਼ਾਦੀਪੁਰ ਮੋਮੀਆਂ ਵਿੱਚ ਮੋਟਰ ਦੇ ਪਾਣੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਏ ਝਗੜੇ ਵਿਚ ਇਕ ਔਰਤ ਸਣੇ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਲੜਾਈ ਦੀ ਵੀਡੀਓ ਸੋਸ਼ਲ ਮੀਡੀਆ ਉਪਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਪਿੰਡ ਸ਼ਾਦੀਪੁਰ ਮੋਮੀਆਂ ’ਚ ਭੀਮ ਸਿੰਘ ਦੇ ਖੇਤਾਂ ’ਚ ਉਸ ਦੇ ਨਾਂ ’ਤੇ ਟਿਊਬਵੈੱਲ ਲੱਗਿਆ ਹੋਇਆ ਹੈ, ਜਿਸ ਤੋਂ ਉਹ ਆਪਣੇ ਖੇਤਾਂ ਨੂੰ ਪਾਣੀ ਲਾਉਂਦਾ ਹੈ, ਜਦੋਂ ਉਸ ਦਾ ਭਰਾ ਜਸਵਿੰਦਰ ਸਿੰਘ ਵੀ ਉਕਤ ਮੋਟਰ ਤੋਂ ਹੀ ਆਪਣੇ ਖੇਤਾਂ ਨੂੰ ਪਾਣੀ ਲਾਉਂਦਾ ਹੈ। ਇਸ ਮਸਲੇ ਕਾਰਨ ਦੋਵਾਂ ਭਰਾਵਾਂ ਵਿੱਚ ਲੜਾਈ ਹੋ ਗਈ, ਜਿਸ ਵਿੱਚ ਭੀਮ ਸਿੰਘ ਦੀ ਪਤਨੀ ਰੁਪਿੰਦਰ ਕੌਰ ਦੇ ਕਾਫੀ ਸੱਟਾਂ ਲੱਗੀਆਂ। ਦੋਵੇਂ ਧਿਰਾਂ ਦੇ ਮੈਂਬਰਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਤੇ ਸਿਵਲ ਹਸਪਤਾਲ ਸਮਾਣਾ ਵਿੱਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਵਿਚ ਦਾਖਲ ਰੁਪਿੰਦਰ ਕੌਰ ਨੇ ਕਿਹਾ ਹੈ ਕਿ ਉਸ ਦੇ ਪਤੀ ਦੇ ਨਾਂ ਬਿਜਲੀ ਦਾ ਕੁਨੈਕਸ਼ਨ ਹੈ ਤੇ ਉਹ ਫ਼ਸਲ ਨੂੰ ਪਾਣੀ ਲਾਉਣ ਲਈ ਟਿਊਬਵੈੱਲ ਮੋਟਰ ਚਲਾਉਂਦੇ ਹਨ ਪਰ ਜਸਵਿੰਦਰ ਸਿੰਘ ਉਕਤ ਮੋਟਰ ਤੋਂ ਧੱਕੇ ਨਾਲ ਪਾਣੀ ਲਗਾਉਣ ਲਈ ਪੁਲੀਸ ਰਾਹੀਂ ਦਬਾਅ ਪਾਉਂਦਾ ਹੈ। ਇਸ ਸਬੰਧੀ ਜਸਵਿੰਦਰ ਸਿੰਘ ਦਾ ਕਹਿਣਾ ਹੈ ਕਿ ਜ਼ਮੀਨ ਸਾਂਝੀ ਹੈ ਪਰ ਮੋਟਰ ਭੀਮ ਸਿੰਘ ਦੇ ਨਾਂ ਹੈ, ਜਦੋਂਕਿ ਉਸ ਨੂੰ ਵੀ ਫ਼ਸਲ ਲਈ ਪਾਣੀ ਚਾਹੀਦਾ ਹੈ। ਉਸ ਨੇ ਕਿਹਾ ਕਿ ਉਸ ਦਾ ਭਰਾ ਪਾਣੀ ਨਹੀਂ ਦਿੰਦਾ, ਜਿਸ ਕਰ ਕੇ ਉਸ ਦੀ ਫ਼ਸਲ ਸੁੱਕ ਰਹੀ ਹੈ। ਸ਼ੁਤਰਾਣਾ ਦੇ ਥਾਣਾ ਮੁਖੀ ਗੁਰਮੀਤ ਸਿੰਘ ਨੇ ਕਿਹਾ ਹੈ ਕਿ ਦੋਵਾਂ ਭਰਾਵਾਂ ਵਿਚ ਪਾਣੀ ਨੂੰ ਲੈ ਕੇ ਤਕਰਾਰਬਾਜ਼ੀ ਸੀ ਤੇ 2 ਦਿਨ ਪਹਿਲਾਂ ਸਮਝੌਤਾ ਕਰਵਾ ਦਿੱਤਾ ਸੀ ਪਰ ਇਨ੍ਹਾਂ ਨੇ ਪਿੰਡ ਜਾ ਕੇ ਫਿਰ ਲੜਾਈ ਕਰ ਲਈ ਹੈ, ਦੋਵਾਂ ਦੇ ਬਿਆਨ ਦਰਜ ਕਰ ਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Advertisement