For the best experience, open
https://m.punjabitribuneonline.com
on your mobile browser.
Advertisement

ਬੱਸ ਦੀ ਫੇਟ ਵੱਜਣ ਕਾਰਨ ਦੋ ਭਰਾ ਹਲਾਕ; ਇੱਕ ਹੋਰ ਜ਼ਖ਼ਮੀ

08:06 AM Jul 30, 2024 IST
ਬੱਸ ਦੀ ਫੇਟ ਵੱਜਣ ਕਾਰਨ ਦੋ ਭਰਾ ਹਲਾਕ  ਇੱਕ ਹੋਰ ਜ਼ਖ਼ਮੀ
Advertisement

ਪੱਤਰ ਪ੍ਰੇਰਕ
ਯਮੁਨਾਨਗਰ, 29 ਜੁਲਾਈ
ਇੱਥੇ ਸ਼ਹਿਰ ਦੇ ਸਹਾਰਨਪੁਰ ਰੋਡ ’ਤੇ ਮੰਡੌਲੀ ਲੱਕੜ ਮੰਡੀ ਨੇੜੇ ਅੱਜ ਰੋਡਵੇਜ਼ ਬੱਸ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੋ ਭਰਾਵਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਮਗਰੋਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਹੈ ਅਤੇ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਯੂਪੀ ਦੇ ਪਿੰਡ ਡੂਮਝੇੜਾ ਦੇ ਵਸਨਕੀ ਦੋਵੇਂ ਭਰਾ ਪਰਵੇਜ਼ (21) ਅਤੇ ਸ਼ਾਹਰੁਖ (20) ਯਮੁਨਾਨਗਰ ਵਿੱਚ ਮਜ਼ਦੂਰੀ ਕਰਦੇ ਸਨ। ਉਹ ਅੱਜ ਸਵੇਰੇ ਰੋਜ਼ਾਨਾ ਵਾਂਗ ਮੋਟਰਸਾਈਕਲ ’ਤੇ ਸਵਾਰ ਹੋ ਕੇ ਯਮੁਨਾਨਗਰ ਆਪਣੇ ਕੰਮ ’ਤੇ ਜਾ ਰਹੇ ਸਨ ਕਿ ਇਸ ਦੌਰਾਨ ਮੰਡੌਲੀ ਲੱਕੜ ਮੰਡੀ ਨੇੜੇ ਯੂਪੀ ਰੋਡਵੇਜ਼ ਦੀ ਬੱਸ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਪਰਵੇਜ਼ ਅਤੇ ਸ਼ਾਹਰੁਖ ਗੰਭੀਰ ਜ਼ਖ਼ਮੀ ਹੋ ਗਏ। ਇਸੇ ਦੌਰਾਨ ਉਨ੍ਹਾਂ ਦੇ ਪਿੰਡ ਦੇ ਦੋ ਹੋਰ ਨੌਜਵਾਨ ਵੀ ਉਨ੍ਹਾਂ ਨਾਲ ਇੱਕ ਹੋਰ ਮੋਟਰਸਾਈਕਲ ’ਤੇ ਯਮੁਨਾਨਗਰ ਵੱਲ ਆ ਰਹੇ ਸਨ । ਇਨ੍ਹਾਂ ਦੋਵਾਂ ਦੇ ਮੋਟਰਸਾਈਕਲ ਨੂੰ ਵੀ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕ ਨੌਜਵਾਨ ਸ਼ਗੀਰ (20) ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਉਸ ਦਾ ਸਾਥੀ ਵਾਲ-ਵਾਲ ਬਚ ਗਿਆ। ਤਿੰਨਾਂ ਜ਼ਖ਼ਮੀਆਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਦੋ ਸਕੇ ਭਰਾਵਾਂ ਪਰਵੇਜ਼ ਅਤੇ ਸ਼ਾਹਰੁਖ ਦੀ ਮੌਤ ਹੋ ਗਈ ਜਦਕਿ ਸ਼ਗੀਰ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਹਾਦਸੇ ਤੋਂ ਬਾਅਦ ਮੁਲਜ਼ਮ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ।

Advertisement

Advertisement
Author Image

joginder kumar

View all posts

Advertisement
Advertisement
×