For the best experience, open
https://m.punjabitribuneonline.com
on your mobile browser.
Advertisement

ਕੈਨੇਡਾ ਗਏ ਦੋ ਭਰਾਵਾਂ ਨੂੰ ਅਣਪਛਾਤਿਆਂ ਨੇ ਮਾਰੀਆਂ ਗੋਲੀਆਂ, ਇੱਕ ਦੀ ਮੌਤ

09:59 PM Dec 06, 2024 IST
ਕੈਨੇਡਾ ਗਏ ਦੋ ਭਰਾਵਾਂ ਨੂੰ ਅਣਪਛਾਤਿਆਂ ਨੇ ਮਾਰੀਆਂ ਗੋਲੀਆਂ  ਇੱਕ ਦੀ ਮੌਤ
ਮ੍ਰਿਤਕ ਪ੍ਰਿਤਪਾਲ ਸਿੰਘ ਦੀ ਪੁਰਾਣੀ ਤਸਵੀਰ|
Advertisement

ਗੁਰਬਖ਼ਸ਼ਪੁਰੀ
ਤਰਨ ਤਾਰਨ, 6 ਦਸੰਬਰ
ਇਲਾਕੇ ਦੇ ਨੰਦਪੁਰ ਨੇੜਲੇ ਨੌਸ਼ਹਿਰਾ ਪੰਨੂਆਂ ਦੇ ਕਿਸਾਨ ਸਰਬਜੀਤ ਸਿੰਘ ਦੇ ਕੈਨੇਡਾ ਰਹਿੰਦੇ ਦੋ ਪੁੱਤਰਾਂ ਨੂੰ ਅਣਪਛਾਤੇ ਵਿਅਕਤੀਆਂ ਨੇ ਅੱਜ ਗੋਲੀਆਂ ਮਾਰ ਦਿੱਤੀਆਂ। ਇਸ ਘਟਨਾ ਵਿੱਚ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ|
ਕਿਸਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਪੁੱਤਰ ਪ੍ਰਿਤਪਾਲ ਸਿੰਘ (22) ਅਤੇ ਵੱਡਾ ਪੁੱਤਰ ਖੁਸ਼ਵੰਤਪਾਲ ਸਿੰਘ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਸਨ| ਉਹ ਅੱਜ ਸਵੇਰੇ ਘਰ ਦੇ ਬਾਹਰ ਆਪਣੀ ਕਾਰ ਤੋਂ ਬਰਫ਼ ਹਟਾ ਰਹੇ ਸਨ ਕਿ ਅਣਪਛਾਤੇ ਵਿਅਕਤੀਆਂ ਨੇ ਉੁਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਪ੍ਰਿਤਪਾਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਖੁਸ਼ਵੰਤਪਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ| ਸਰਬਜੀਤ ਸਿੰਘ ਨੇ ਦੱਸਿਆ ਕਿ ਘਰ ਦੇ ਮਾਲਕ ਨੂੰ ਕੁਝ ਦਿਨ ਪਹਿਲਾਂ ਹੀ ਫ਼ਿਰੌਤੀ ਲਈ ਫੋਨ ਆਇਆ ਸੀ, ਜਿਸ ਕਰ ਕੇ ਉਹ ਘਰ ਛੱਡ ਕੇ ਕਿਧਰੇ ਹੋਰ ਚਲਾ ਗਿਆ ਸੀ|

Advertisement

Advertisement
Advertisement
Author Image

Advertisement