For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸਿਆਂ ’ਚ ਬੀਐੱਸਐੱਫ ਦੇ ਦੋ ਜਵਾਨ ਹਲਾਕ

07:03 AM Jul 07, 2024 IST
ਸੜਕ ਹਾਦਸਿਆਂ ’ਚ ਬੀਐੱਸਐੱਫ ਦੇ ਦੋ ਜਵਾਨ ਹਲਾਕ
Advertisement

ਜੰਮੂ, 6 ਜੁਲਾਈ
ਜੰਮੂ ਕਸ਼ਮੀਰ ਦੇ ਕਠੂਆ ਅਤੇ ਊਧਮਪੁਰ ਜ਼ਿਲ੍ਹੇ ਵਿੱਚ ਵਾਪਰੇ ਵੱਖੋ-ਵੱਖਰੇ ਸੜਕ ਹਾਦਸਿਆਂ ਵਿੱਚ ਅਸਿਸਟੈਂਟ ਸਬ-ਇੰਸਪੈਕਟਰ ਸਣੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਦੋ ਜਵਾਨਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਕਠੂਆ ਜ਼ਿਲ੍ਹੇ ਵਿੱਚ ਰਾਜਬਾਗ ਨੇੜੇ ਬੀਐੱਸਐੱਫ ਦੀ ਗੱਡੀ ਉਝ ਨਹਿਰ ਵਿੱਚ ਡਿੱਗ ਗਈ, ਜਿਸ ਕਾਰਨ ਏਐੱਸਆਈ ਪ੍ਰਸ਼ੋਤਮ ਸਿੰਘ (58) ਵਾਸੀ ਹਿਮਾਚਲ ਪ੍ਰਦੇਸ਼ ਦੀ ਮੌਤ ਹੋ ਗਈ, ਜਦਕਿ ਉਸ ਦੇ ਦੋ ਸਹਿ-ਕਰਮੀਆਂ ਨੂੰ ਬਚਾਅ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਸ਼ੋਤਮ ਸਿੰਘ ਕਾਰ ਚਲਾ ਰਿਹਾ ਸੀ ਅਤੇ ਉਹ ਰਾਜਬਾਗ ਤੋਂ ਜਸਰੋਟਾ ਵਾਪਸ ਆ ਰਹੇ ਸਨ ਕਿ ਸੰਤੁਲਨ ਵਿਗੜਨ ਕਾਰਨ ਕਾਰ ਨਹਿਰ ਵਿੱਚ ਡਿੱਗ ਗਈ। ਇੱਕ ਵੱਖਰੇ ਹਾਦਸੇ ਵਿੱਚ ਬੀਐੱਸਐੱਫ ਜਵਾਨ ਅਮਿਤ ਕੁਮਾਰ ਸ਼ੁਕਲਾ (30) ਦੀ ਮੌਤ ਹੋ ਗਈ। ਜੰਮੂ ਕਸ਼ਮੀਰ ਵਿੱਚ ਤਾਇਨਾਤ ਸ਼ੁਕਲਾ ਛੁੱਟੀ ਕੱਟਣ ਲਈ ਝਾਰਖੰਡ ਸਥਿਤ ਆਪਣੇ ਘਰ ਜਾ ਰਿਹਾ ਸੀ ਕਿ ਊਧਮਪੁਰ ਜ਼ਿਲ੍ਹੇ ਵਿੱਚ ਚੇਨਾਨੀ-ਨਾਸ਼ਰੀ ਸੁਰੰਗ ’ਚ ਕੈਬ ਪਲਟਣ ਕਾਰਨ ਉਸ ਦੀ ਮੌਤ ਹੋ ਗਈ। -ਪੀਟੀਆਈ

Advertisement

Advertisement
Advertisement
Author Image

sanam grng

View all posts

Advertisement