For the best experience, open
https://m.punjabitribuneonline.com
on your mobile browser.
Advertisement

ਬਨੂੜ ਖੇਤਰ ਵਿੱਚ ਮੂੰਹ-ਖੁਰ ਦੀ ਬਿਮਾਰੀ ਕਾਰਨ ਦੋ ਮੱਝਾਂ ਮਰੀਆਂ

08:00 AM Mar 27, 2024 IST
ਬਨੂੜ ਖੇਤਰ ਵਿੱਚ ਮੂੰਹ ਖੁਰ ਦੀ ਬਿਮਾਰੀ ਕਾਰਨ ਦੋ ਮੱਝਾਂ ਮਰੀਆਂ
Advertisement

ਪੱਤਰ ਪ੍ਰੇਰਕ
ਬਨੂੜ, 26 ਮਾਰਚ
ਬਨੂੜ ਖੇਤਰ ਵਿੱਚ ਮੂੰਹ-ਖੁਰ ਦੀ ਬਿਮਾਰੀ ਨੇ ਜ਼ੋਰ ਫੜ ਲਿਆ ਹੈ। ਪਿਛਲੇ ਦਿਨਾਂ ਦੌਰਾਨ ਮਾਣਕਪੁਰ ਵਿੱਚ ਅੱਧੀ ਦਰਜਨ ਤੋਂ ਵੱਧ ਗਾਵਾਂ ਅਤੇ ਮੱਝਾਂ ਦੀ ਮੌਤ ਹੋ ਚੁੱਕੀ ਹੈ। ਪਿੰਡ ਭਟੀਰਸ ਵਿੱਚ ਦੋ ਸਕੇ ਭਰਾਵਾਂ ਦੀਆਂ ਦੁੱਧ ਦੇਣ ਵਾਲੀਆਂ ਦੋ ਮੱਝਾਂ ਦੀ ਮੌਤ ਹੋ ਗਈ। ਲਖਬੀਰ ਸਿੰਘ ਅਤੇ ਅਮਰੀਕ ਸਿੰਘ ਪੁੱਤਰਾਨ ਮੇਵਾ ਸਿੰਘ ਨੇ ਦੱਸਿਆ ਕਿ ਉਹ ਖੇਤੀਬਾੜੀ ਦੇ ਨਾਲ ਮੱਝਾਂ ਦਾ ਦੁੱਧ ਵੇਚ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਸਨ। ਉਨ੍ਹਾਂ ਦੋਵੇਂ ਭਰਾਵਾਂ ਨੇ ਦੋ ਦਰਜਨ ਦੇ ਕਰੀਬ ਪਸ਼ੂ ਰੱਖੇ ਹੋਏ ਹਨ। ਉਨ੍ਹਾਂ ਦੱਸਿਆ ਕਿ ਮੂੰਹ-ਖੁਰ ਦੀ ਬਿਮਾਰੀ ਦੀ ਵੈਕਸੀਨ ਲਗਵਾਉਣ ਦੇ ਬਾਵਜੂਦ ਬੀਤੇ ਦਿਨੀਂ ਉਨ੍ਹਾਂ ਦੀਆਂ ਦੋ ਦੁੱਧ ਦੇਣ ਵਾਲੀਆਂ ਵਧੀਆ ਨਸਲ ਦੀਆਂ ਮੱਝਾਂ ਦੀ ਮੌਤ ਹੋ ਗਈ ਹੈ ਅਤੇ ਹੋਰ ਪਸ਼ੂ ਬਿਮਾਰੀ ਤੋਂ ਪੀੜਤ ਹਨ।

Advertisement

Advertisement
Author Image

joginder kumar

View all posts

Advertisement
Advertisement
×