ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੰਜਾਈ ਸਹੂਲਤਾਂ ਦੇਣ ਲਈ ਦੋ ਨਹਿਰਾਂ ਦੀ ਉਸਾਰੀ ਕਰਾਵਾਂਗੇ: ਖੁੱਡੀਆਂ

09:47 AM May 22, 2024 IST
ਨਥਾਣਾ ਹਲਕੇ ’ਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਗੁਰਮੀਤ ਸਿੰਘ ਖੁੱਡੀਆਂ।

ਭਗਵਾਨ ਦਾਸ ਗਰਗ
ਨਥਾਣਾ, 21 ਮਈ
ਮਾਲਵਾ ਅਤੇ ਦੋਆਬਾ ਖੇਤਰ ਦੇ ਢਾਈ ਲੱਖ ਏਕੜ ਤੋਂ ਵੱਧ ਰਕਬੇ ਨੂੰ ਚੰਗੀਆਂ ਸਿੰਜਾਈ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਦੋ ਨਵੀਆਂ ਨਹਿਰਾਂ ਦੀ ਉਸਾਰੀ ਕਰਵਾਏਗੀ। ਸੂਬੇ ਵਿੱਚ ਦੋ ਨਵੀਆਂ ਨਹਿਰਾਂ ਬਣਾਉਣਾ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲਾ ਵੱਡਾ ਅਤੇ ਕਿਸਾਨ ਪੱਖੀ ਫੈਸਲਾ ਹੈ। ਇਹ ਪ੍ਰਗਟਾਵਾ ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ। ਉਹ ਹਲਕੇ ਦੇ ਇੱਕ ਦਰਜਨ ਪਿੰਡਾਂ ਦੇ ਦੌਰੇ ਸਮੇਂ ਇਥੇ ਇੱਕ ਚੋਣ ਜਲਸੇ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਨੂੰ ਜਾ ਰਹੇ ਫਾਲਤੂ ਦਰਿਆਈ ਪਾਣੀ ਨੂੰ ਕੰਟਰੋਲ ਕਰ ਕੇ ਮਾਲਵਾ ਬੈਲਟ ਦੇ 1.75 ਲੱਖ ਏਕੜ ਅਤੇ ਦੋਆਬਾ ਇਲਾਕੇ ਦੇ 80 ਹਜ਼ਾਰ ਏਕੜ ਰਕਬੇ ’ਚ ਸਿੰਜਾਈ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖੇ ਹਮਲੇ ਕਰਦਿਆਂ ‘ਆਪ’ ਨੇਤਾ ਨੇ ਕਿਹਾ ਕਿ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਕਾਰਜਕਾਲ ਦੌਰਾਨ ਆਪਣੇ ਪਰਿਵਾਰ ਦੇ ਪੰਜ ਜੀਆਂ ਨੂੰ ਵਧੀਆ ਵਿਭਾਗਾਂ ਵਾਲੇ ਮੰਤਰੀ ਬਣਾਉਣ ਤੋਂ ਇਲਾਵਾ ਭਾਜਪਾ ਦੇ ਕੇਂਦਰੀ ਨੇਤਾਵਾਂ ਦੇ ਤਰਲੇ ਮਿਨਤਾਂ ਕਰ ਕੇ ਹਰਸਿਮਰਤ ਕੌਰ ਬਾਦਲ ਨੂੰ ਕੇਂਦਰੀ ਵਜ਼ੀਰ ਬਣਾਇਆ। ਸ੍ਰੀ ਖੁੱਡੀਆ ਨੇ ਕਿਹਾ ਕਿ ਰਾਜਸੀ ਖੇਤਰ ’ਚ ਸ਼੍ਰੋਮਣੀ ਅਕਾਲੀ ਦਲ ਦੇ ਡਿੱਗ ਚੁੱਕੇ ਗਰਾਫ ਨੂੰ ਵੇਖਦਿਆਂ ਹਰਸਿਮਰਤ ਕੌਰ ਬਾਦਲ ਖੁਦ ਚੋਣ ਲੜਨ ਦੀ ਥਾਂ ਇਹ ਸੀਟ ਸੁਖਬੀਰ ਸਿੰਘ ਬਾਦਲ ਨੂੰ ਛੱਡਣ ਦੇ ਇਛੁੱਕ ਸੀ ਪਰ ਸੁਖਬੀਰ ਬਾਦਲ ਨੂੰ ਡਰ ਸੀ ਕਿ ਚੋਣ ਹਾਰਨ ਦੀ ਸੂਰਤ ਵਿੱਚ ਪਾਰਟੀ ਦੇ ਅੰਦਰੂਨੀ ਧੜੇ ਉਸ ਦੀ ਪ੍ਰਧਾਨਗੀ ਨੂੰ ਚੈਲੰਜ ਕਰਨਗੇ।

Advertisement

ਸਿੰਗਲਾ ਅਤੇ ਸੁਖਵੀਰ ਵੱਲੋਂ ਖੁੱਡੀਆਂ ਦੇ ਹੱਕ ’ਚ ਰੋਡ ਸ਼ੋਅ

ਮਾਨਸਾ/ਚਾਉਕੇ (ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ ਮਾਨਸਾ ਤੋਂ ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿੱਚ ਰੋਡ ਸੋਅ ਕੱਢਿਆ ਗਿਆ, ਜਿਸ ਨੂੰ ਹਲਕੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਹ ਰੋਡ ਸ਼ੋਅ ਸ਼ਹਿਰ ’ਚੋਂ ਦੀ ਹੁੰਦਾ ਹੋਇਆ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਗਿਆ। ਇਸ ਦੌਰਾਨ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਮਾਨਸਾ ਦੇ ਲੋਕ ਇਸ ਵਾਰ ਨਵਾਂ ਇਤਿਹਾਸ ਸਿਰਜਣਗੇ। ਉਨ੍ਹਾਂ ਕਿਹਾ ਕਿ ਅਕਾਲੀ ਅਤੇ ਕਾਂਗਰਸ ਸਰਕਾਰਾਂ ਵੱਲੋਂ ਲੋਕਾਂ ਨੂੰ ਲੁੱਟਿਆ ਗਿਆ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਅੱਕਾਂਵਾਲੀ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਵਰਿੰਦਰ ਸੋਨੀ, ਹਰਜੀਤ ਦੰਦੀਵਾਲ, ਜੱਗਾ ਸਿੰਘ ਹੀਰੇਵਾਲਾ ਆਦਿ ਨੇ ਵੀ ਸੰਬੋਧਨ ਕੀਤਾ। ਇਸੇ ਤਰ੍ਹਾਂ ਹਲਕਾ ਮੌੜ ਤੋਂ ‘ਆਪ’ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਵੱਲੋਂ ਹਲਕੇ ਦੇ ਦਰਜਨ ਪਿੰਡਾਂ ਵਿਚ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿੱਚ ਟਰੈਕਟਰ ਮਾਰਚ ਕੀਤਾ ਗਿਆ। ਇਸ ਦੌਰਾਨ ਵਿਧਾਇਕ ਸੁਖਵੀਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰਮੀਤ ਸਿੰਘ ਖੁੱਡੀਆਂ ਨੂੰ ਵੋਟਾਂ ਪਾ ਕੇ ਜਿਤਾਉਣ ਤਾਂ ਜੋ ਪੂਰੇ ਲੋਕ ਸਭਾ ਹਲਕੇ ਦਾ ਵਿਕਾਸ ਵੱਡੀ ਪੱਧਰ ’ਤੇ ਕੀਤਾ ਜਾ ਸਕੇ।

ਭੀਖੀ ’ਚ ਚੋਣ ਦਫ਼ਤਰ ਖੋਲ੍ਹਿਆ

ਭੀਖੀ (ਕਰਨ ਸਿੰਘ): ਲੋਕ ਸਭਾ ਹਲਕਾ ਬਠਿੰਡਾ ਤੋਂ ‘ਆਪ’ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਦਫਤਰ ਦਾ ਉਦਘਾਟਨ ਭੀਖੀ ਵਿੱਚ ਹਲਕਾ ਵਿਧਾਇਕ ਵਿਜੈ ਸਿੰਗਲਾ ਵੱਲੋਂ ਕੀਤਾ ਗਿਆ। ਇਸ ਦੌਰਾਨ ਹਲਕਾ ਮਾਨਸਾ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਹੋਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੁਸਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਕਈ ਰਵਾਇਤੀ ਪਾਰਟੀਆਂ ਨੌਜਵਾਨਾਂ ਨੂੰ ਅੱਗੇ ਨਹੀਂ ਆਉਣ ਦਿੰਦੀਆਂ ਪਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਨਵੇਂ ਚਿਹਰਿਆਂ ਨੂੰ ਮੌਕਾ ਦਿੰਦੀ ਹੈ।

Advertisement

Advertisement