ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਗਾਧਰੀ ਦੀ ਹੁੱਡਾ ਪਾਰਕਿੰਗ ’ਚ ਦੋ ਕਾਰਾਂ ਨੂੰ ਅੱਗ ਲੱਗੀ

08:06 AM Apr 24, 2024 IST
ਜਗਾਧਰੀ ਦੇ ਸੈਕਟਰ-17 ਦੀ ਹੁੱਡਾ ਪਾਰਕਿੰਗ ’ਚ ਕਾਰਾਂ ਨੂੰ ਲੱਗੀ ਹੋਈ ਅੱਗ।

ਪੱਤਰ ਪ੍ਰੇਰਕ
ਯਮੁਨਾਨਗਰ, 23 ਅਪਰੈਲ
ਇੱਥੋਂ ਦੇ ਜਗਾਧਰੀ ਸਥਿਤ ਸੈਕਟਰ-17 ਹੁੱਡਾ ਵਿੱਚ ਅੱਜ ਸਵੇਰੇ ਪਾਰਕਿੰਗ ਵਿੱਚ ਖੜ੍ਹੀਆਂ ਦੋ ਕਾਰਾਂ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਦੋਵੇਂ ਕਾਰਾਂ ਪੂਰੀ ਤਰ੍ਹਾਂ ਸੜ ਗਈਆਂ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਜਗਾਧਰੀ ਦੇ ਸੈਕਟਰ-17 ਹੁੱਡਾ ਦੀ ਪਾਰਕਿੰਗ ਵਿੱਚ ਖੜ੍ਹੀਆਂ ਦੋ ਕਾਰਾਂ ਨੂੰ ਅੱਗ ਲੱਗ ਗਈ, ਜੋ ਕੁਝ ਹੀ ਮਿੰਟਾਂ ਵਿੱਚ ਭੜਕ ਗਈ। ਇਸ ਘਟਨਾ ਨੇ ਪੂਰੇ ਇਲਾਕੇ ’ਚ ਸਨਸਨੀ ਫੈਲਾ ਦਿੱਤੀ। ਸਥਾਨਕ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਅਤੇ ਪੁਲੀਸ ਨੂੰ ਸੂਚਨਾ ਦਿੱਤੀ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਕਾਰਾਂ ਨੂੰ ਲੱਗੀ ਅੱਗ ’ਤੇ ਕਾਬੂ ਪਾਇਆ ਪਰ ਉਦੋਂ ਤੱਕ ਦੋਵੇਂ ਕਾਰਾਂ ਪੂਰੀ ਤਰ੍ਹਾਂ ਸੜ ਚੁੱਕੀਆਂ ਸਨ। ਕਾਰ ਮਾਲਕ ਨਰੇਸ਼ ਖੁਰਾਣਾ ਅਤੇ ਰੋਹਿਤ ਸਹਿਗਲ ਨੇ ਦੋਸ਼ ਲਾਇਆ ਕਿ ਸਫ਼ਾਈ ਕਰਮਚਾਰੀਆਂ ਨੇ ਕਾਰ ਦੇ ਕੋਲ ਪਏ ਕੂੜੇ ਨੂੰ ਅੱਗ ਲਗਾ ਦਿੱਤੀ ਸੀ, ਜਿਸ ਕਾਰਨ ਉਥੇ ਪਏ ਸੁੱਕੇ ਦਰੱਖਤਾਂ ਦੇ ਪੱਤਿਆਂ ਤੋਂ ਅੱਗ ਪਾਰਕਿੰਗ ਵਿੱਚ ਖੜ੍ਹੀਆਂ ਕਾਰਾਂ ਤੱਕ ਫੈਲ ਗਈ ਅਤੇ ਦੋਵੇਂ ਕਾਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਕਿਸੇ ਦੀ ਵੀ ਕਾਰਾਂ ਦੇ ਨੇੜੇ ਜਾਣ ਦੀ ਹਿੰਮਤ ਹੋਈ।

Advertisement

Advertisement
Advertisement