ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਕਾਰਾਂ ਦੀ ਆਹਮੋ-ਸਾਹਮਣੀ ਟੱਕਰ, ਪੰਜ ਜ਼ਖ਼ਮੀ

11:01 AM Jun 02, 2024 IST
featuredImage featuredImage

ਪੱਤਰ ਪ੍ਰੇਰਕ
ਰਤੀਆ, 1 ਜੂਨ
ਇੱਥੇ ਰਤੀਆ ਟੋਹਾਣਾ ਮਾਰਗ ’ਤੇ ਸਥਿਤ ਪਿੰਡ ਕੁੰਲਾ ਅਤੇ ਚਿੱਮੋ ਵਿਚਕਾਰ 2 ਕਾਰਾਂ ਵਿੱਚ ਹੋਈ ਆਹਮਣੇ ਸਾਹਮਣੀ­ ਟੱਕਰ ਵਿੱਚ 5 ਵਿਅਕਤੀ ਜਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਰਤੀਆ ਅਤੇ ਟੋਹਾਣਾ ਦੇ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ। ਹਸਪਤਾਲ ਵਿਚ ਇਲਾਜ ਅਧੀਨ ਪਿੰਡ ਫੁੰਲਾ ਦੇ ਜ਼ਖ਼ਮੀ ਮਨਦੀਪ ਸਿੰਘ ਅਤੇ ਅਜੇ ਕੁਮਾਰ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ ਜਦੋਂ ਉਹ ਆਪਣੀ ਕਾਰ ਰਾਹੀਂ ਚੰਡੀਗੜ੍ਹ ਆਪਣੇ ਦੋਸਤ ਨੂੰ ਛੱਡ ਕੇ ਵਾਪਸ ਆਪਣੇ ਪਿੰਡ ਆ ਰਹੇ ਸੀ ਤਾਂ ਪਿੰਡ ਕੁੰਲਾ ਤੋਂ ਨਿਕਲਣ ਉਪਰੰਤ ਉਨ੍ਹਾਂ ਅੱਗੇ ਇਕ ਟਰੈਕਟਰ ਟਰਾਲੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਆਪਣੀ ਕਾਰ ਦੀ ਰਫਤਾਰ ਹੌਲੀ ਕੀਤੀ ਹੋਈ ਸੀ। ਕਾਰ ਡਰਾਈਵਰ ਮਨਦੀਪ ਨੇ ਦੱਸਿਆ ਕਿ ਜਿਵੇਂ ਹੀ ਟਰੈਕਟਰ ਟਰਾਲੀ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਅੱਗੇ ਜਾ ਰਹੀ ਟਰੈਕਟਰ ਟਰਾਲੀ ਦੇ ਡਰਾਈਵਰ ਨੇ ਟਰੈਕਟਰ ਟਰਾਲੀ ਨੂੰ ਦੂਸਰੀ ਦਿਸ਼ਾ ਵੱਲ ਮੋੜ ਦਿੱਤਾ, ਜਿਸ ਦੇ ਚੱਲਦਿਆਂ ਰਤੀਆ ਵਲੋਂ ਤੇਜ਼ ਰਫਤਾਰ ਨਾਲ ਆ ਰਹੀ ਦੂਜੀ ਕਾਰ ਨੇ ਸਿੱਧੀ ਟੱਕਰ ਮਾਰ ਦਿੱਤੀ। ਦੱਸਿਆ ਜਾਂਦਾ ਹੈ ਕਿ ਦੋਵੇਂ ਕਾਰਾਂ ਦੀ ਹੋਈ ਆਹਮਣੋ ਸਾਹਮਣੀ ਟੱਕਰ ਮਗਰੋਂ ਜਿੱਥੇ ਦੋਵੇਂ ਗੱਡੀਆਂ ਪੂਰੀ ਤਰ੍ਹਾਂ ਨੁਕਸਾਨੀਆਂ ਗਈਆਂ, ਉਥੇ ਦੋਵਾਂ ਵਾਹਨਾਂ ਵਿੱਚ ਸਵਾਰ ਸਾਰੇ ਜਖ਼ਮੀ ਹੋ ਗਏ। ਨੇੜਲੇ ਲੋਕਾਂ ਨੇ ਫੁਰਤੀ ਦਿਖਾਉਂਦਿਆਂ ਦੋਵੇਂ ਕਾਰਾਂ ਵਿਚਲੇ ਸਾਰੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਅਤੇ ਐਂਬੂਲੈਂਸਾਂ ਦੇ ਸਹਿਯੋਗ ਨਾਲ ਰਤੀਆ ਅਤੇ ਟੋਹਾਣਾ ਦੇ ਹਸਪਤਾਲ ਵਿਚ ਦਾਖਲ ਕਰਵਾਇਆ। ਇਸ ਸਬੰਧੀ ਘਟਨਾ ਦੀ ਜਾਣਕਾਰੀ ਸਬੰਧਤ ਥਾਣਿਆਂ ਵਿੱਚ ਦੇ ਦਿੱਤੀ ਗਈ ਹੈ।

Advertisement

Advertisement