ਬਿਨਾਂ ਲਾਇਸੈਂਸ ਇਮੀਗ੍ਰੇਸ਼ਨ ਕਾਰੋਬਾਰ ਕਰਨ ਸਬੰਧੀ ਦੋੋ ਕੇਸ ਦਰਜ
08:42 AM Jun 14, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਜੂਨ
ਚੰਡੀਗੜ੍ਹ ਪੁਲੀਸ ਨੇ ਸ਼ਹਿਰ ਵਿੱਚ ਬਿਨਾਂ ਮਨਜ਼ੂਰੀ ਇਮੀਗ੍ਰੇਸ਼ਨ ਦਾ ਕਾਰੋਬਾਰ ਕਰਨ ਵਾਲੇ ਦੋ ਜਣਿਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਹ ਕੇਸ ਥਾਣਾ ਸੈਕਟਰ-19 ਤੇ 26 ਦੀ ਪੁਲੀਸ ਨੇ ਦਰਜ ਕੀਤਾ ਹੈ। ਪਹਿਲਾ ਕੇਸ ਥਾਣਾ ਸੈਕਟਰ-19 ਦੀ ਪੁਲੀਸ ਨੇ ਸਤਨਾਮ ਸਿੰਘ ਵਾਸੀ ਸੈਕਟਰ-38 ਵੈਸਟ ਵਿਰੁੱਧ ਦਰਜ ਕੀਤਾ ਹੈ। ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਕਿ ਉਹ ਵਿਅਕਤੀ ਬਿਨਾਂ ਕਿਸੇ ਮਨਜ਼ੂਰਸ਼ੁਦਾ ਲਾਇਸੈਂਸ ਤੋਂ ਇਮੀਗ੍ਰੇਸ਼ਨ ਦਾ ਕਾਰੋਬਾਰ ਕਰ ਰਿਹਾ ਹੈ। ਇਸੇ ਤਰ੍ਹਾਂ ਥਾਣਾ ਸੈਕਟਰ-26 ਦੀ ਪੁਲੀਸ ਨੇ ਯੁਵਰਾਜ ਸੋਬਤੀ ਵਾਸੀ ਸੈਕਟਰ-26 ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਪੁਲੀਸ ਅਨੁਸਾਰ ਉਹ ਵੀ ਬਿਨਾਂ ਕਿਸੇ ਲਾਇਸੈਂਸ ਤੋਂ ਇਮੀਗ੍ਰੇਸ਼ਨ ਦਾ ਕਾਰੋਬਾਰ ਕਰ ਰਿਹਾ ਹੈ। ਚੰਡੀਗੜ੍ਹ ਪੁਲੀਸ ਨੇ ਦੋਵਾਂ ਵੱਖ-ਵੱਖ ਥਾਣਿਆਂ ਵਿੱਚ ਦੋਵਾਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement
Related News
Advertisement