ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਦੋ ਕੇਸ ਦਰਜ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 19 ਸਤੰਬਰ
ਵੱਖ ਵੱਖ ਥਾਣਿਆਂ ਦੀ ਪੁਲੀਸ ਵੱਲੋਂ ਦਾਜ ਮੰਗਣ ਦੇ ਦੋਸ਼ ਹੇਠ ਦੋ ਕੇਸ ਦਰਜ ਕੀਤੇ ਗਏ ਹਨ। ਇਸ ਸਬੰਧੀ ਥਾਣਾ ਵਿਮੈੱਨ ਦੀ ਪੁਲੀਸ ਨੂੰ ਛੋਟੀ ਜਵੱਦੀ ਸੂਆ ਰੋਡ ਵਾਸੀ ਆਰਤੀ ਪੁੱਤਰੀ ਗੋਪਾਲ ਨੇ ਦੱਸਿਆ ਹੈ ਕਿ ਉਸ ਦਾ ਵਿਆਹ ਦੀਪਕ ਪੁੱਤਰ ਗਿਰਧਾਰੀ ਲਾਲ ਵਾਸੀ ਮੁਹੱਲਾ ਬਸਤੀ ਦਾਨਿਸ਼ਮੰਦਾਂ ਨੇੜੇ ਡਾ. ਅੰਬੇਦਕਰ ਸਕੂਲ ਜਲੰਧਰ ਨਾਲ 26 ਸਤੰਬਰ 2023 ਨੂੰ ਹੋਇਆ ਸੀ। ਉਸ ਦਾ ਪਤੀ ਵਿਆਹ ਤੋਂ ਕੁੱਝ ਸਮਾਂ ਬਾਅਦ ਹੀ ਉਸ ਨੂੰ ਹੋਰ ਦਾਜ ਲਿਆਉਣ ਦੀ ਮੰਗ ਕਰਦਿਆਂ ਮਾਨਸਿਕ ਅਤੇ ਸਰੀਰਕ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ। ਥਾਣੇਦਾਰ ਮੀਤ ਰਾਮ ਨੇ ਦੱਸਿਆ ਕਿ ਇਸ ਸਬੰਧੀ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਥਾਣਾ ਮਾਡਲ ਟਾਊਨ ਦੀ ਪੁਲੀਸ ਨੂੰ ਮਾਡਲ ਟਾਊਨ ਐਕਸਟੈਂਸ਼ਨ ਵਾਸੀ ਹਰਲੀਨ ਕੌਰ ਪੁੱਤਰੀ ਰਾਜਵੰਤ ਸਿੰਘ ਨੇ ਦੱਸਿਆ ਕਿ ਉਸ ਦਾ ਵਿਆਹ 11 ਅਪਰੈਲ 2017 ਨੂੰ ਦਮਨਜੋਤ ਸਿੰਘ ਪਾਹਵਾ ਨਾਲ ਹੋਈ ਸੀ। ਉਸ ਦਾ ਸਹੁਰਾ ਪਰਿਵਾਰ ਵਿਆਹ ਤੋਂ ਕੁੱਝ ਸਮਾਂ ਬਾਅਦ ਹੀ ਉਸ ਨੂੰ ਹੋਰ ਦਾਜ ਲਿਆਉਣ ਲਈ ਮਾਨਸਕਿ ਅਤੇ ਸ਼ਰੀਰਕ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਲੱਗ ਗਏ। ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਦਮਨਜੋਤ ਸਿੰਘ ਪਾਹਵਾ, ਉਸ ਦੇ ਪਿਤਾ ਰਵਿੰਦਰ ਸਿੰਘ ਪਾਹਵਾ ਤੇ ਮਾਤਾ ਹਰਮੀਤ ਕੌਰ ਪਾਹਵਾ ਵਾਸੀਆਨ ਕਰਤਾਰ ਨਗਰ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।