ਪਰਾਲੀ ਸਾੜਨ ਦੇ ਦੋਸ਼ ਹੇਠ ਦੋ ਕੇਸ ਦਰਜ
08:55 AM Nov 22, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 21 ਨਵੰਬਰ
ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਪਰਾਲੀ ਸਾੜਨ ਦੇ ਦੋਸ਼ ਤਹਿਤ ਦੋ ਕੇਸ ਦਰਜ ਕੀਤੇ ਹਨ। ਇਸ ਸਬੰਧੀ ਥਾਣਾ ਡੇਹਲੋਂ ਦੇ ਹੌਲਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਪਿੰਡ ਰੰਗੀਆਂ ਵਿੱਚ ਖੇਤੀਬਾੜੀ ਵਾਲੀ ਜ਼ਮੀਨ ਵਿੱਚ ਕਿਸੇ ਅਣਪਛਾਤੇ ਵਿਅਕਤੀ ਨੇ ਪਰਾਲੀ ਸਾੜੀ ਹੈ। ਇਸ ਸਬੰਧੀ ਪੁਲੀਸ ਨੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਤਹਿਤ ਕੇਸ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਸਾਹਨੇਵਾਲ ਦੇ ਥਾਣੇਦਾਰ ਵਜ਼ੀਰ ਸਿੰਘ ਨੇ ਦੱਸਿਆ ਕਿ ਸੀਨੀਅਰ ਅਫ਼ਸਰਾਂ ਵੱਲੋਂ ਵੱਟਸਐਪ ਫਾਈਲ ਭੇਜੀ ਗਈ, ਜਿਸ ਵਿੱਚ ਸੈਟੇਲਾਈਟ ਡਾਟਾ ਰਾਹੀਂ ਪਿੰਡ ਬਿਲਗਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਸਬੰਧੀ ਦੱਸਿਆ ਗਿਆ। ਪੁਲੀਸ ਨੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਬਿਲਗਾ ਖ਼ਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement
Advertisement