ਅੰਮ੍ਰਿਤਸਰ ਵਿੱਚ ਦੋ ਸਿਨੇਮਾਘਰ ਸੀਲ
06:07 AM Dec 11, 2024 IST
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 10 ਦਸੰਬਰ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਹਿਸੀਲਦਾਰ ਜਗਸੀਰ ਸਿੰਘ ਦੀ ਟੀਮ ਨੇ ਅੰਮ੍ਰਿਤਸਰ ਦੇ ਚਾਟੀਵਿੰਡ ਇਲਾਕੇ ਵਿੱਚ ਚੱਲਦੇ ਦੋ ਗੈਰ-ਕਾਨੂੰਨੀ ਸਿਨੇਮਾਘਰ ਸੀਲ ਕੀਤੇ ਹਨ। ਐੱਸਡੀਐੱਮ ਗੁਰਸਿਮਰਨ ਸਿੰਘ ਢਿੱਲੋਂ ਜਿਨ੍ਹਾਂ ਕੋਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਦਾ ਚਾਰਜ ਵੀ ਹੈ, ਨੇ ਦੱਸਿਆ ਕਿ ਇਨ੍ਹਾਂ ਸਿਨੇਮਿਆਂ ਬਾਬਤ ਸ਼ਿਕਾਇਤ ਪ੍ਰਾਪਤ ਹੋਈ ਸੀ। ਇਸ ’ਤੇ ਦਫਤਰ ਦੀ ਟੀਮ ਨੇ ਤਹਿਸੀਲਦਾਰ ਜਗਸੀਰ ਸਿੰਘ ਦੀ ਅਗਵਾਈ ਹੇਠ ਮੌਕੇ ’ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਤਾਂ ਦੋ ਥਾਵਾਂ ਉੱਤੇ ਗੈਰ-ਕਾਨੂੰਨੀ ਢੰਗ ਨਾਲ ਛੋਟੇ ਹਾਲ ਵਿੱਚ ਫਿਲਮਾਂ ਦਿਖਾਈਆਂ ਜਾ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਬਿਨਾਂ ਲਾਇਸੈਂਸ ਤੋਂ ਜਨਤਕ ਤੌਰ ਉੱਤੇ ਇਸ ਤਰ੍ਹਾਂ ਫਿਲਮ ਵਿਖਾਉਣੀ ਸਿਨੇਮਾ ਐਕਟ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਟੀਮ ਨੇ ਦੋਵਾਂ ਸਿਨੇਮਿਆਂ ਨੂੰ ਸੀਲ ਕਰ ਦਿੱਤਾ ਹੈ।
Advertisement
Advertisement