ਨਗਰ ਪੰਚਾਇਤ ਦੇ ਦੋ ਕਾਂਗਰਸੀ ਕੌਂਸਲਰ ਅਕਾਲੀ ਦਲ ’ਚ ਸ਼ਾਮਲ
06:57 AM Nov 21, 2023 IST
ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 20 ਨਵੰਬਰ
ਹਲਕਾ ਰਾਮਪੁਰਾ ਫੂਲ ਦੇ ਪਿੰਡ ਕੋਠਾ ਗੁਰੂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਨਗਰ ਪੰਚਾਇਤ ਕੋਠਾ ਗੁਰੂ ਦੇ ਦੋ ਮੌਜੂਦਾ ਕਾਂਗਰਸੀ ਕੌਂਸਲਰ ਜਸਵੰਤ ਸਿੰਘ ਕਾਲਾ ਬਲਾਹੜ ਵਾਲਾ ਅਤੇ ਸੁਰਜੀਤ ਸਿੰਘ ਸਰਾਂ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਹਲਕਾ ਰਾਮਪੁਰਾ ਫੂਲ ਦੇ ਮੁੱਖ ਸੇਵਾਦਾਰ ਹਰਿੰਦਰ ਸਿੰਘ ਮਹਿਰਾਜ ਦੀ ਪ੍ਰੇਰਨਾ ਸਦਕਾ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਇਸ ਘਟਨਾਕ੍ਰਮ ਤੋਂ ਬਾਅਦ ਹੁਣ ਨਗਰ ਪੰਚਾਇਤ ਕੋਠਾ ਗੁਰੂ ਦੇ 10 ਕੌਂਸਲਰਾਂ ‘ਚ ਅਕਾਲੀ ਕੌਂਸਲਰਾਂ ਦੀ ਗਿਣਤੀ 7 ਹੋ ਗਈ ਹੈ। ਪ੍ਰਧਾਨ ਮੇਵਾ ਸਿੰਘ ਮਾਨ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਥੇ ਨਗਰ ਪੰਚਾਇਤ ਦੇ ਪ੍ਰਧਾਨ ਦੀ ਕੁਰਸੀ ਖਾਲੀ ਪਈ ਹੈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਾਂਗਰਸ ਛੱਡ ਕੇ ਅਕਾਲੀ ਦਲ ‘ਚ ਸ਼ਾਮਿਲ ਹੋਏ ਇਨ੍ਹਾਂ ਕੌਂਸਲਰਾਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਪਾਰਟੀ ‘ਚ ਪੂਰੇ ਮਾਣ ਸਤਿਕਾਰ ਦਾ ਭਰੋਸਾ ਦਿੱਤਾ।
Advertisement
Advertisement