ਦਿਵਿਆਂਗ ਬੱਚਿਆਂ ਲਈ ਦੋ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਸਮਾਪਤ
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 1 ਜਨਵਰੀ
ਬਲਾਕ ਸਿੱਖਿਆ ਅਫਸਰ ਬਾਬੈਨ ਦੇ ਦਫਤਰ ਵਿਚ ਉੱਚ ਪੱਧਰੀ ਦਿਵਿਆਂਗ ਬੱਚਿਆਂ ਦਾ ਦੋ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਅੱਜ ਸਮਾਪਤ ਹੋ ਗਿਆ। ਇਸ ਮੌਕੇ ਦਿਵਿਆਂਗ ਬੱਚਿਆਂ ਦੇ ਮਾਪਿਆਂ , ਕਾਂਜੀਵਕੜੀ, ਐੱਸਐੱਮਸੀ ਮੈਬਰਾਂ ਤੇ ਆਂਗਨਵਾੜੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਬਲਾਕ ਸਿੱਖਿਆ ਅਧਿਕਾਰੀ ਸੰਤੋਸ਼ ਚੌਹਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਦਿਵਿਆਂਗ ਬੱਚਿਆਂ ਲਈ ਸਿੱਖਿਆ ਦੇ ਜ਼ਰੀਏ ਵੱਖ-ਵੱਖ ਸਹੂਲਤਾਂ ਪ੍ਰਦਾਨ ਕਰਕੇ ਇਨ੍ਹਾਂ ਨੂੰ ਮੁੱਖ ਧਾਰਾ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।
ਸਕੂਲ ਦੇ ਪ੍ਰਿੰਸੀਪਲ ਰਮੇਸ਼ ਕੁਮਾਰ ਨੇ ਦਿਵਿਆਂਗ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹੇ ਵੇਲੇ ਜ਼ਿਆਦਾ ਧਿਆਨ ਦੇ ਦੀ ਲੋੜ ਹੈ। ਉਨ੍ਹਾਂ ਕਿਹਾ ਕਿਕ ਇਨ੍ਹਾਂ ਬੱਚਿਆਂ ਦਾ ਸਮਾਜੀਕਰਨ ਹੀ ਸੱਚੀ ਸੇਵਾ ਹੈ ਜੋ ਸਾਨੂੰ ਸਾਰਿਆਂ ਨੂੰ ਕਰਨੀ ਚਾਹਦੀ ਹੈ। ਏਪੀਸੀ, ਰਾਜੇਸ਼ ਕੁਮਾਰ ਭਾਰਦਵਾਜ ਨੇ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਯੋਗਤਾ ’ਤੇ ਧਿਆਨ ਦੇਣ ਦੀ ਲੋੜ ਹੈ ਕਿਉਂਕਿ ਕੁਦਰਤ ਵਿਚ ਕੋਈ ਵੀ ਚੀਜ਼ ਜਾਂ ਵਿਅਕਤੀ ਅਯੋਗ ਨਹੀਂ ਹੈ। ਰਿਸੋਰਟੀਚਰ ਰਾਜੇਸ਼ ਕੁਮਾਰ ਨੇ ਪੀਪੀਟੀ ਵਲੋਂ ਮੁਹੱਈਆ ਕਰਵਾਈ ਗਈ ਐਪ ਬਾਰੇ ਜਾਣਕਾਰੀ ਦਿੱਤੀ ਤੇ ਇਸ ਦੀ ਵਰਤੋਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਦਿਵਿਆਂਗ ਬੱਚਿਆਂ ਨੂੰ ਦਿੱਤੀ ਜਾਂਦੀ ਤਕਨੀਕੀ ਸਿੱਖਿਆ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ । ਇਸ ਮੌਕੇ ਬੀਆਰਪੀ ਅਮਿਤ, ਵਿਸ਼ੇਸ਼ ਅਧਿਆਪਕ ਮੀਨਾਲ ਸ਼ਰਮਾ, ਅਮਿਤ ਦੇ ਕਈ ਸਕੂਲਾਂ ਦੇ ਅਧਿਆਪਕ ਮੌਜੂਦ ਸਨ।