ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਰਨਾਲਾ ਪੁਲੀਸ ਵੱਲੋਂ ਦੋ ਰੋਜ਼ਾ ਬੈਡਮਿੰਟਨ ਟੂਰਨਾਮੈਂਟ

07:30 AM Jul 01, 2024 IST
ਜੇਤੂ ਖਿਡਾਰੀਆਂ ਨੂੰ ਸਨਮਾਨਦੇ ਹੋਏ ਐੱਸਐੱਸਪੀ ਸੰਦੀਪ ਮਲਿਕ ਅਤੇ ਹੋਰ ਅਧਿਕਾਰੀ।- ਫੋਟੋ: ਚੀਮਾ

ਪੱਤਰ ਪ੍ਰੇਰਕ
ਟੱਲੇਵਾਲ, 30 ਜੂਨ
ਬਰਨਾਲਾ ਪੁਲੀਸ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਬਰਨਾਲਾ ਦੇ ਨਿੱਜੀ ਕਾਲਜ ਵਿੱਚ ਬੈਡਮਿੰਟਨ ਦਾ ਦੋ ਰੋਜ਼ਾ ਟੂਰਨਾਮੈਂਟ ਕਰਵਾਇਆ ਗਿਆ ਜਿਸ ਦਾ ਆਗਾਜ਼ ਐੱਸਐੱਸਪੀ ਸੰਦੀਪ ਕੁਮਾਰ ਮਲਿਕ ਵੱਲੋਂ ਬੈਡਮਿੰਟਨ ਖੇਡ ਕੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਬਰਨਾਲਾ ਪੁਲੀਸ ਨਸ਼ਾ ਵਿਰੋਧੀ ਮੁਹਿੰਮ ਦੇ ਨਾਲ-ਨਾਲ ਜਾਗਰੂਕਤਾ ਮੁਹਿੰਮ ਵੀ ਚਲਾ ਰਹੀ ਹੈ ਜਿਸ ਤਹਿਤ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਵੀ ਪੁਲੀਸ ਵਿਭਾਗ ਵਿੱਚ 10 ਹਜ਼ਾਰ ਨੌਕਰੀ ਦੇਣ ਦਾ ਐਲਾਨ ਕੀਤਾ ਹੈ­ ਜਿਸ ਲਈ ਨੌਜਵਾਨਾਂ ਨੂੰ ਹਰ ਪੱਖ ਤੋਂ ਤਿਆਰੀ ਸ਼ੁਰੂ ਕਰਨੀ ਚਾਹੀਦੀ ਹੈ। ਡੀਐੱਸਪੀ ਸਤਵੀਰ ਸਿੰਘ ਨੇ ਦੱਸਿਆ ਕਿ ਟੂਰਨਾਮੈਂਟ ਵਿੱਚ ਉਮਰ ਵਰਗ 17 ਅਤੇ 19 ਦੇ ਤਿੰਨ ਤਰ੍ਹਾਂ ਦੇ ਮੁਕਾਬਲੇ ਸਿੰਗਲ (ਲੜਕੇ)­­,­ ਸਿੰਗਲ (ਲੜਕੀਆਂ) ਅਤੇ ਮਿਕਸ ਡਬਲ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵੱਡੀ ਗਿਣਤੀ ਖਿਡਾਰੀਆਂ ਨੇ ਭਾਗ ਲਿਆ। ਜੇਤੂ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਜਦਕਿ ਭਾਗ ਲੈਣ ਵਾਲੇ ਹਰ ਖਿਡਾਰੀ ਨੂੰ ਬੈਡਮਿੰਟਨ ਕਿੱਟ ਤੇ ਟੀ-ਸ਼ਰਟ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐੱਸਪੀ (ਐੱਚ) ਜਗਦੀਸ਼ ਬਿਸ਼ਨੋਈ,­ ਐੱਸਪੀ ਸੰਦੀਪ ਕੁਮਾਰ ਮੰਡ,­ ਅਕਾਲੀ ਆਗੂ ਸੰਜੀਵ ਸ਼ੋਰੀ, ਖੇਡ ਵਿਭਾਗ ਦੇ ਅਧਿਕਾਰੀ,­ ਬਰਨਾਲਾ ਬੈਡਮਿੰਟਨ ਐਸੋਸੀਏਸ਼ਨ ਦੇ ਨੁਮਾਇੰਦੇ­ ਤੇ ਵੱਖ-ਵੱਖ ਯੂਥ ਕਲੱਬਾਂ ਦੇ ਅਹੁਦੇਦਾਰ ਹਾਜ਼ਰ ਸਨ।

Advertisement

Advertisement
Advertisement