For the best experience, open
https://m.punjabitribuneonline.com
on your mobile browser.
Advertisement

ਮਾਤਾ ਸੁੰਦਰੀ ਕਾਲਜ ਵਿੱਚ ਦੋ ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਆਗਾਜ਼

08:03 AM Oct 25, 2024 IST
ਮਾਤਾ ਸੁੰਦਰੀ ਕਾਲਜ ਵਿੱਚ ਦੋ ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਆਗਾਜ਼
ਜੇਤੂ ਵਿਦਿਆਰਥਣਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਮਾਨ
Advertisement

ਪੱਤਰ ਪ੍ਰੇਰਕ
ਮਾਨਸਾ, 24 ਅਕਤੂਬਰ
ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵੱਲੋਂ ਦੇਸ਼ ਭਰ ਵਿੱਚ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦੀ ਥੀਮ ਉੱਤੇ ਵੱਖੋ-ਵੱਖ ਥਾਵਾਂ ’ਤੇ ਜੋ ਪ੍ਰੋਗਰਾਮਾਂ ਕੀਤੇ ਜਾ ਰਹੇ ਹਨ, ਉਸ ਤਹਿਤ ਮਾਨਸਾ ਦੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿੱਚ ਦੋ ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਅੱਜ ਆਗਾਜ਼ ਹੋ ਗਿਆ। ਮਾਨਸਾ ਦੇ ਏਡੀਸੀ ਨਿਰਮਲ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਦਿਆਂ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਮੰਤਰਾਲੇ ਵੱਲੋਂ ਲਾਈ ਗਈ ਚਿੱਤਰ ਪ੍ਰਦਰਸ਼ਨੀ ਦੇ ਜ਼ਰੀਏ ਵੱਖੋ ਵੱਖ ਮੰਤਰਾਲਿਆਂ ਦੀਆਂ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸਦੇ ਨਾਲ ਹੀ ਆਨਲਾਈਨ ਠੱਗੀ ਦਾ ਸ਼ਿਕਾਰ ਹੋ ਰਹੇ ਲੋਕਾਂ ਨੂੰ ਇਸ ਤੋਂ ਬਚਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਕਾਲਜ ਦੀ ਪ੍ਰਿੰਸੀਪਲ ਬਰਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਰਹਿਨੁਮਾਈ ਹੇਠ ਕਾਲਜ ਵਲੋਂ ਸਵੱਛ ਭਾਰਤ ਅਭਿਆਨ, ਫਿੱਟ ਇੰਡੀਆ ਸਣੇ ਵੱਖੋ ਵੱਖ ਯੋਜਨਾਵਾਂ ਨੂੰ ਹੇਠਲੇ ਪੱਧਰ ਤੱਕ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਅਦਾ ਕੀਤੀ ਗਈ ਹੈ। ਇਸ ਦੌਰਾਨ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਲੇਖ ਮੁਕਾਬਲੇ ਵਿੱਚ ਸਿਮਰਜੀਤ ਕੌਰ ਨੇ ਪਹਿਲਾ, ਸੀਮਾ ਕੌਰ ਨੇ ਦੂਜਾ, ਨਿਤਾਸ਼ਾ ਨੇ ਤੀਜਾ ਸਥਾਨ ਹਾਸਿਲ ਕੀਤਾ। ਜਦਕਿ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਰੇਨੂ ਬਾਲਾ ਨੇ ਪਹਿਲਾ, ਖੁਸ਼ਪ੍ਰੀਤ ਕੌਰ ਨੇ ਦੂਜਾ ਅਤੇ ਅਰਸ਼ਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ।

Advertisement

Advertisement
Advertisement
Author Image

sanam grng

View all posts

Advertisement