ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁੰਦਰੀ ਗਰਲਜ਼ ਕਾਲਜ ਵਿੱਚ ਦੋ ਰੋਜ਼ਾ ਚਿੱਤਰ ਪ੍ਰਦਰਸ਼ਨੀ ਸਮਾਪਤ

10:28 AM Oct 26, 2024 IST
ਮਾਨਸਾ ਵਿੱਚ ਸਨਮਾਨ ਕਰਦੇ ਹੋਏ ਐੱਸਪੀ (ਐਚ) ਜਸਕੀਰਤ ਸਿੰਘ ਅਹੀਰ। -ਫੋਟੋ: ਸੁਰੇਸ਼

ਪੱਤਰ ਪ੍ਰੇਰਕ
ਮਾਨਸਾ, 25 ਅਕਤੂਬਰ
ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਮਾਨਸਾ ਦੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿੱਚ ਕੀਤੀ ਗਈ ਦੋ ਰੋਜ਼ਾ ਚਿੱਤਰ ਪ੍ਰਦਰਸ਼ਨੀ ਅੱਜ ਸਮਾਪਤ ਹੋ ਗਈ। ਇਸ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਮਾਨਸਾ ਦੇ ਐੱਸਪੀ (ਐੱਚ) ਜਸਕੀਰਤ ਸਿੰਘ ਅਹੀਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਇਸ ਸਾਲ ਪਹਿਲੀ ਜੁਲਾਈ ਤੋਂ 3 ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਚੁੱਕੇ ਹਨ ਜਿਸ ਕਰਕੇ ਹੁਣ ਕੋਈ ਵੀ ਪੀੜਤ ਵਿਅਕਤੀ ਕਿਸੇ ਵੀ ਥਾਣੇ ਵਿੱਚ ਜਾ ਕੇ ਐੱਫਆਈਆਰ ਦਰਜ ਕਰਵਾ ਸਕਦਾ ਹੈ, ਜਿਸ ਨੂੰ ਤਕਨੀਕੀ ਤੌਰ ਉੱਤੇ ਜ਼ੀਰੋ ਐੱਫਆਈਆਰ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਵੇਂ ਅਪਰਾਧਿਕ ਕਾਨੂੰਨਾਂ ਨਾਲ ਪੁਲੀਸ ਦੀ ਜਾਂਚ ਵਿੱਚ ਹੋਰ ਪਾਰਦਰਸ਼ਤਾ ਆਈ ਹੈ। ਉਨ੍ਹਾਂ ਨਾ ਸਿਰਫ ਇਨ੍ਹਾਂ ਕਾਨੂੰਨਾਂ ਦੇ ਨਵੇਂ ਪ੍ਰਾਵਧਾਨਾਂ ਬਾਰੇ ਜਾਣਕਾਰੀ ਦਿੱਤੀ ਬਲਕਿ ਇਸ ਨਾਲ ਵਿਵਸਥਾ ਅਤੇ ਆਮ ਲੋਕਾਂ ਉੱਤੇ ਪੈਣ ਵਾਲੇ ਪ੍ਰਭਾਅ ਉੱਤੇ ਵੀ ਚਾਨਣਾ ਪਾਇਆ। ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਦੇਸ਼ ਭਰ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੇ ਆਈਪੀਸੀ 1860, ਸੀਆਰਪੀਸੀ 1973 ਅਤੇ ਭਾਰਤੀ ਪ੍ਰਮਾਣ ਐਕਟ 1872 ਦੀ ਥਾਂ ਲਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੇ ਜ਼ਰੀਏ ਆਧੁਨਿਕ ਤਕਨੀਕ ਦਾ ਭਰਪੂਰ ਇਸਤੇਮਾਲ ਅਤੇ ਇਲੈਕਟ੍ਰਾਨਿਕ ਪ੍ਰਮਾਣਾਂ ਨੂੰ ਕਾਨੂੰਨ ਦਾ ਹਿੱਸਾ ਬਣਾਉਣ ਨਾਲ ਮੁਕਦਮੇ ਦੇ ਛੇਤੀ ਨਿਪਟਾਰੇ ਦਾ ਰਸਤਾ ਸੌਖਾ ਹੋਇਆ ਹੈ। ਮੰਚ ਤੋਂ ਡਾ. ਰੁਪਿੰਦਰ ਪਾਲ ਕੌਰ ਨੇ ਬੇਟੀ ਬਚਾਓ ਬੇਟੀ ਪੜ੍ਹਾਓ, ਮਨਰੀਤ ਸਿੱਧੂ ਨੇ ਪਾਣੀ ਦੀ ਸਾਂਭ ਸੰਭਾਲ, ਪ੍ਰੋਫੈਸਰ ਹਰਜੀਤ ਸਿੰਘ ਨੇ ਸਵੱਛ ਭਾਰਤ, ਅਮਨਦੀਪ ਕੌਰ ਨੇ ਫਿੱਟ ਇੰਡੀਆ ਦੇ ਵਿਸ਼ੇ ਉੱਤੇ ਸੰਬੋਧਨ ਕੀਤਾ, ਜਦੋਂਕਿ ਡਾਕਟਰ ਬਲਮ ਨੇ ਮੰਚ ਦਾ ਸੰਚਾਲਨ ਕੀਤਾ।

Advertisement

Advertisement