ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਨੀਪੁਰ ਦਾ ਦੋ ਦਿਨਾਂ ਦੌਰਾ: ਪੁਲੀਸ ਵੱਲੋਂ ਘੰਟਿਆਂਬੱਧੀ ਰੋਕੇ ਜਾਣ ਬਾਅਦ ਰਾਹੁਲ ਗਾਂਧੀ ਹੈਲੀਕਾਪਟਰ ’ਤੇ ਪੀੜਤਾਂ ਕੋਲ ਪੁੱਜੇ

03:20 PM Jun 30, 2023 IST

ਇੰਫਾਲ, 29 ਜੂਨ

Advertisement

ਮਨੀਪੁਰ ਦੇ ਦੌਰੇ ‘ਤੇ ਆਏ ਕਾਂਗਰਸ ਨੇਤਾ ਰਾਹੁਲ ਗਾਂਧੀ ਬਿਸ਼ਨੂਪੁਰ ‘ਚ ਘੰਟਿਆਂਬੱਧੀ ਰੋਕੇ ਜਾਣ ਬਾਅਦ ਹੈਲੀਕਾਪਟਰ ‘ਚ ਚੂਰਾਚੰਦਪੁਰ ਲਈ ਰਵਾਨਾ ਹੋ ਗਏ ਤੇ ਉਨ੍ਹਾਂ ਉਥੇ ਰਾਹਤ ਕੈਂਪਾਂ ਵਿੱਚ ਹਿੰਸਾ ਪੀੜਤਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜ ਆਪਣੇ ਦੋ ਦਿਨਾਂ ਦੌਰੇ ਲਈ ਮਨੀਪੁਰ ਪੁੱਜੇ ਪਰ ਮਨੀਪੁਰ ਪੁਲੀਸ ਨੇ ਹਿੰਸਾ ਦੇ ਡਰੋਂ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਚੂਰਾਚੰਦਪੁਰ ਜਾ ਰਹੇ ਕਾਫ਼ਲੇ ਨੂੰ ਬਿਸ਼ਨੂਪੁਰ ਵਿਖੇ ਰੋਕ ਲਿਆ। ਉਹ ਸੂਬੇ ਵਿੱਚ ਰਾਹਤ ਕੈਂਪਾਂ ‘ਚ ਜਾਤੀ ਹਿੰਸਾ ਕਾਰਨ ਬੇਘਰ ਹੋਏ ਲੋਕਾਂ ਨੂੰ ਮਿਲਣ ਜਾ ਰਹੇ ਸਨ। ਰਾਹੁਲ ਨੇ ਨਾਗਰਿਕ ਸੰਗਠਨਾਂ ਨਾਲ ਗੱਲਬਾਤ ਵੀ ਕਰਨੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ 3 ਮਈ ਨੂੰ ਮਨੀਪੁਰ ‘ਚ ਹਿੰਸਾ ਭੜਕਣ ਤੋਂ ਬਾਅਦ ਕਾਂਗਰਸ ਨੇਤਾ ਦਾ ਉੱਤਰ-ਪੂਰਬੀ ਰਾਜ ਦਾ ਇਹ ਪਹਿਲਾ ਦੌਰਾ ਹੈ।

Advertisement
Advertisement
Tags :
ਹੈਲੀਕਾਪਟਰਗਾਂਧੀ,ਘੰਟਿਆਂਬੱਧੀਦਿਨਾਂਦੌਰਾਪੀੜਤਾਂਪੁੱਜੇ,ਪੁਲੀਸਬਾਅਦਮਨੀਪੁਰਰਾਹੁਲਰੋਕੇਵੱਲੋਂ
Advertisement