ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਈਟੀਈਪੀ ਅਤੇ ਐੱਨਸੀਟੀਈ ਵਿੱਚ ਸੁਚਾਰੂ ਸੁਧਾਰ ਸਬੰਧੀ ਦੋ ਰੋਜ਼ਾ ਵਰਕਸ਼ਾਪ

07:51 AM Jul 03, 2024 IST
ਸ਼ਮ੍ਹਾਂ ਰੌਸ਼ਨ ਕਰਨ ਦੀ ਰਸਮ ਅਦਾ ਕਰਦੇ ਹੋਏ ਪ੍ਰਿੰਸੀਪਲ ਪ੍ਰੋ. ਹਰਪ੍ਰੀਤ ਕੌਰ ਤੇ ਹੋਰ।

ਕੁਲਦੀਪ ਸਿੰਘ
ਨਵੀਂ ਦਿੱਲੀ, 2 ਜੁਲਾਈ
ਮਾਤਾ ਸੁੰਦਰੀ ਕਾਲਜ ਫਾਰ ਵਿਮੈਨ, ਐੱਨਸੀਟੀਈ ਅਤੇ ਵਿਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਸਥਾਨ ਦੇ ਸਾਂਝੇ ਯਤਨਾਂ ਵੱਲੋਂ ਆਈਟੀਈਪੀ ਕੋਰਸ ਅਤੇ ਐੱਨਸੀਟੀਈ ਦੀ ਕਾਰਜ ਪ੍ਰਣਾਲੀ ਵਿੱਚ ਸੁਚਾਰੂ ਸੁਧਾਰ ਸਬੰਧੀ ਸਿੱਖਿਆ ਨੀਤੀ 2020 ’ਤੇ ਦੋ ਰੋਜ਼ਾ ਰਾਸ਼ਟਰੀ ਵਰਕਸ਼ਾਪ ਹੋਈ। ਇੰਡੀਅਨ ਨੈਸ਼ਨਲ ਸਾਇੰਸ ਅਕਾਦਮੀ, ਨਵੀਂ ਦਿੱਲੀ ਵਿਖੇ ਹੋਈ ਵਰਕਸ਼ਾਪ ਦੀ ਸੰਚਾਲਕ ਮਾਤਾ ਸੁੰਦਰੀ ਕਾਲਜ ਦੇ ਸਿੱਖਿਆ ਵਿਭਾਗ ਦੀ ਅਧਿਆਪਕ ਡਾ. ਜਸਮੀਤ ਕੌਰ ਨੇ ਸਭ ਨੂੰ ਜੀ ਆਇਆਂ ਕਿਹਾ। ਉਨ੍ਹਾਂ ਐਨਸੀਟੀਈ ਵੱਲੋਂ ਅਧਿਆਪਕਾਂ ਦੇ ਸਿੱਖਿਆ ਦੇ ਖੇਤਰ ਵਿਚ ਕੀਤੇ ਸਕਾਰਾਤਮਕ ਉਪਰਾਲਿਆਂ ਬਾਰੇ ਵੀ ਦੱਸਿਆ। ਉਪਰੰਤ ਵਰਕਸ਼ਾਪ ਦੀ ਮੁੱਖ ਮਹਿਮਾਨ ਵਜੋਂ ਹਾਜ਼ਰ ਸੁਸ੍ਰੀ ਸ਼ੇਰਪਾ (ਮੈਂਬਰ ਸਕੱਤਰ, ਐੱਨਸੀਟੀਈ) ਨੇ ਕਿਹਾ ਕਿ ਆਈਟੀਈਪੀ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਅਧੀਨ ਸ਼ੁਰੂ ਕੀਤਾ ਗਿਆ ਚਾਰ ਸਾਲਾ ਕੋਰਸ ਹੈ। ਅਧਿਆਪਕ ਸਿੱਖਿਆ ਨੂੰ ਵਧੀਆ ਅਤੇ ਬਹੁਪੱਖੀ ਬਣਾਉਣ ਲਈ ਰਾਸ਼ਟਰੀ ਪੱਧਰ ’ਤੇ ਇਸ ਕੋਰਸ ਦੀ ਸ਼ੁਰੂਆਤ ਕੀਤੀ ਗਈ ਹੈ। ਵਰਕਸ਼ਾਪ ਵਿਚ ਮੁੱਖ ਵਕਤਾ ਮਾਤਾ ਸੁੰਦਰੀ ਕਾਲਜ ਦੀ ਪ੍ਰਿੰਸੀਪਲ ਪ੍ਰੋ. ਹਰਪ੍ਰੀਤ ਕੌਰ ਨੇ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ 2020 ਵਿਚ ਭਾਰਤੀ ਸੰਸਕ੍ਰਿਤੀ ਅਤੇ ਸੱਭਿਆਚਾਰ ਬਾਰੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਐੱਨਸੀਟੀਈ ਦੇ ਚੇਅਰਮੈਨ ਪ੍ਰੋ. ਪੰਕਜ ਅਰੋੜਾ ਨੇ ਐੱਨਸੀਟੀਈ ਵੱਲੋਂ ਅਧਿਆਪਕ ਸਿੱਖਿਆ ਲਈ ਚਲਾਏ ਜਾਣ ਵਾਲੇ ਵੱਖ-ਵੱਖ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਸਿੱਖਿਆ ਨੀਤੀ 2020 ਨੂੰ ਪ੍ਰਭਾਵੀ ਤੌਰ ’ਤੇ ਲਾਗੂ ਕਰਨ ਲਈ ਆਈਟੀਈਪੀ ਕੋਰਸ ਬਹੁਤ ਹੀ ਸਹਾਇਕ ਸਿੱਧ ਹੋਣਗੇ। ਸਮਾਪਤੀ ਸੈਸ਼ਨ ਵਿਚ ਪ੍ਰੋ. ਸੀਕੇ ਸਲੂਜਾ ਨੇ ਰਾਸ਼ਟਰੀ ਸਿੱਖਿਆ ਨੀਤੀ ਅਤੇ ਆਈਟੀਈਪੀ ਦੇ ਉਦੇਸ਼ ’ਤੇ ਰੋਸ਼ਨੀ ਪਾਉਂਦਿਆਂ ਕਿਹਾ ਕਿ ਸਿੱਖਿਆ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਬਾਂਗੀ ਵਿਕਾਸ ਹੈ ਜਿਸ ਨੂੰ ਇਸ ਕੋਰਸ ਦਾ ਆਧਾਰ ਬਣਾਇਆ ਗਿਆ ਹੈ।

Advertisement

Advertisement
Advertisement