ਦੋ ਰੋਜ਼ਾ ਯੁਵਕ ਮੇਲਾ ਸਮਾਪਤ
ਗੁਰਨਾਮ ਸਿੰਘ ਅਕੀਦਾ
ਪਟਿਆਲਾ, 11 ਨਵੰਬਰ:
ਡਾਇਰੈਕਟੋਰੇਟ ਯੁਵਕ ਸੇਵਾਵਾਂ ਪੰਜਾਬ ਦੇ ਨਿਗਰਾਨੀ ਹੇਠ ਦੋ ਰੋਜ਼ਾ ਯੁਵਕ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ। ਸਮਾਗਮ ਦੌਰਾਨ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਜੇਤੂ ਭਾਗੀਦਾਰਾਂ ਨੂੰ ਇਨਾਮ ਵੰਡ ਕੇ ਸਨਮਾਨਤ ਕੀਤਾ।
ਇਸ ਮੌਕੇ ਜੱਸੀ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੌਜਵਾਨਾਂ ਦੇ ਸਮੁੱਚੇ ਵਿਕਾਸ ਨੂੰ ਸਮਰਪਤ ਹੋ ਕੇ ਕੰਮ ਕਰ ਰਹੀ ਹੈ ਅਤੇ ਕਰਦੀ ਰਹੇਗੀ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਨੌਜਵਾਨ ਆਪਣਾ ਵਡਮੁੱਲਾ ਯੋਗਦਾਨ ਪਾਉਣ। ਅੱਜ ਪ੍ਰੋਗਰਾਮਾਂ ਵਿੱਚ ਡਬਿੇਟ ਦੇ ਮੁਕਾਬਲਿਆਂ ਵਿੱਚ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਅਤੇ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਭਾਸ਼ਨ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ, ਗਿੱਧੇ ਦੇ ਮੁਕਾਬਲਿਆਂ ਵਿੱਚ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੀ ਟੀਮ, ਸੰਮੀ ਦੇ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ ਪਟਿਆਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਲੁਡੀ ਅਤੇ ਭੰਗੜੇ ਵਿੱਚ ਸਰਕਾਰੀ ਆਈ.ਟੀ.ਆਈ. ਲੜਕੀਆਂ ਰਾਜਪੁਰਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਮਿਮਿਕਰੀ ਦੇ ਮੁਕਾਬਲਿਆਂ ਵਿੱਚ ਖਾਲਸਾ ਕਾਲਜ ਪਟਿਆਲਾ ਅਤੇ ਭੰਡ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।