For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ’ਚ ਮਹਿਲਾ ਸਣੇ ਦੋ ਹਲਾਕ; ਪੁੱਤ ਜ਼ਖ਼ਮੀ

07:08 AM Jul 01, 2024 IST
ਸੜਕ ਹਾਦਸੇ ’ਚ ਮਹਿਲਾ ਸਣੇ ਦੋ ਹਲਾਕ  ਪੁੱਤ ਜ਼ਖ਼ਮੀ
ਮੋਟਰਸਾਈਕਲ ਨੂੰ ਲੱਗੀ ਅੱਗ ਬੁਝਾਉਂਦੇ ਹੋਏ ਫਾਇਰ ਬ੍ਰਿਗੇਡ ਦੇ ਕਰਮਚਾਰੀ।
Advertisement

ਡੀਪੀਐੱਸ ਬੱਤਰਾ
ਸਮਰਾਲਾ, 30 ਜੂਨ
ਨੈਸ਼ਨਲ ਹਾਈਵੇਅ ’ਤੇ ਪੈਂਦੇ ਪਿੰੰਡ ਕੋਟਲਾ ਸਮਸ਼ਪੁਰ ਵਿੱਚ ਇਕ ਰੇਸਰ ਬਾਈਕ ਤੇ ਐਕਟਿਵਾ ਦੀ ਟੱਕਰ ਹੋ ਜਾਣ ਕਾਰਨ ਬਾਈਕਰ ਸਣੇ ਮਹਿਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਮਹਿਲਾ ਦਾ ਪੁੱਤਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਪਿੰਡ ਕੋਟਲਾ ਸਮਸ਼ਪੁਰ ਵਿੱਚ ਇਹ ਹਾਦਸਾ ਸਵੇਰੇ 8.30 ਦੇ ਕਰੀਬ ਵਾਪਰਿਆ। ਇਹ ਹਾਦਸਾ ਉਸ ਵਕਤ ਵਾਪਰਿਆ ਜਦੋਂ ਪਿੰਡ ਹੇਡੋਂ ਦਾ ਨੌਜਵਾਨ ਸਨਪ੍ਰੀਤ ਸਿੰਘ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਪਿੰਡ ਵੱਲ ਨੂੰ ਜਾਣ ਲੱਗਾ ਸੀ ਅਤੇ ਐਕਟਿਵਾ ’ਤੇ ਉਸ ਦੀ ਮਾਂ ਪਰਮਿੰਦਰ ਕੌਰ ਵੀ ਨਾਲ ਸੀ। ਇਸੇ ਦੌਰਾਨ ਲੁਧਿਆਣਾ ਸਾਈਡ ਤੋਂ ਇਕ ਤੇਜ਼ ਰਫ਼ਤਾਰ ਰੇਸਰ ਬਾਈਕਰ ਨੇ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਰੇਸਰ ਬਾਈਕਰ ਅਤੇ ਮਹਿਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਬਾਈਕ ਦੇ ਡਿੱਗਦਿਆਂ ਹੀ ਉਸ ਨੂੰ ਅੱਗ ਲੱਗ ਗਈ, ਜਿਸ ਨੂੰ ਫਾਇਰ ਬ੍ਰਿਗੇਡ ਦੀ ਮਦਦ ਨਾਲ ਬੁਝਾਇਆ ਗਿਆ। ਮ੍ਰਿਤਕ ਔਰਤ ਦੀ ਪਛਾਣ ਪਰਮਿੰਦਰ ਕੌਰ (50) ਵਾਸੀ ਹੇਡੋਂ ਵਜੋਂ ਹੋਈ ਹੈ, ਜਦੋਂ ਕਿ ਮੋਟਰਸਾਈਕਲ ਸਵਾਰ ਨੌਜਵਾਨ ਦੀ ਪਛਾਣ ਵਿਵੇਕ ਵਾਸੀ (42) ਚੰਡੀਗੜ੍ਹ ਵਜੋਂ ਹੋਈ ਹੈ। ਜ਼ਖ਼ਮੀ ਹੋਏ ਨੌਜਵਾਨ ਦੀ ਪਛਾਣ ਸਨਪ੍ਰੀਤ ਸਿੰਘ ਵਾਸੀ ਹੇਡੋਂ ਵਜੋਂ ਹੋਈ ਹੈ। ਨੌਜਵਾਨ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਸਮਰਾਲਾ ਲਿਆਂਦਾ ਗਿਆ, ਜਿੱਥੋਂ ਉਸ ਦੀ ਹਾਲਤ ਨੂੰ ਨਾਜ਼ੁਕ ਦੇਖਦਿਆਂ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।

Advertisement

ਸੜਕ ਹਾਦਸਿਆਂ ਵਿੱਚ ਦੋ ਹਲਾਕ; ਕੇਸ ਦਰਜ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਵੱਖ ਵੱਖ ਥਾਈਂ ਹੋਏ ਸੜਕ ਹਾਦਸਿਆਂ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਦਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਜੋਧੇਵਾਲ ਦੀ ਪੁਲੀਸ ਨੂੰ ਮੁਹੱਲਾ ਨਿਊ ਅਮਰ ਨਗਰ ਵਾਸੀ ਮਨੋਜ ਕੁਮਾਰ ਨੇ ਦੱਸਿਆ ਕਿ ਉਸ ਦਾ ਲੜਕਾ ਵਾਸੂ ਕੁਮਾਰ (24) ਆਪਣੇ ਦੋਸਤ ਰਾਹੁਲ ਪਾਲ ਨਾਲ ਸਕੂਟਰੀ ’ਤੇ ਸ਼ਿਵਪੁਰੀ ਚੌਕ ਵੱਲ ਆ ਰਿਹਾ ਸੀ ਤਾਂ ਲਾਜਪਤ ਨਗਰ ਕੋਲ ਇੱਕ ਟਰੱਕ ਡਰਾਈਵਰ ਗੁਰਜੰਟ ਸਿੰਘ ਨੇ ਉਸ ਨੂੰ ਫੇਟ ਮਾਰੀ ਜਿਸ ਨਾਲ ਵਾਸੂ ਦੇ ਕਾਫ਼ੀ ਸੱਟਾਂ ਲੱਗੀਆਂ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਹੌਲਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਟਰੱਕ ਕਬਜ਼ੇ ਵਿੱਚ ਲੈਕੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਥਾਣਾ ਕੂੰਮਕਲਾਂ ਦੀ ਪੁਲੀਸ ਨੂੰ ਪਿੰਡ ਰਾਈਆਂ ਥਾਣਾ ਕੂੰਮਕਲਾਂ ਵਾਸੀ ਸ਼ਰਣ ਯਾਦਵ ਨੇ ਦੱਸਿਆ ਕਿ ਉਸ ਦਾ ਭਰਾ ਸੁੰਦਰ ਲਾਲ (50) ਪ੍ਰਤਾਪਗੜ੍ਹ ਤੋਂ ਪਿੰਡ ਰਾਈਆਂ ਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਨੇੜੇ ਨਿਊ ਸਵੈਨ ਐਗਰੋ ਫੈਕਟਰੀ ਮਾਛੀਵਾੜਾ-ਕੋਹਾੜਾ ਰੋਡ ਪਾਸ ਇੱਕ ਅਣਪਛਾਤੇ ਵਾਹਨ ਦੇ ਚਾਲਕ ਨੇ ਤੇਜ਼ ਰਫਤਾਰੀ ਅਤੇ ਅਣਗਹਿਲੀ ਨਾਲ ਆਪਣਾ ਵਾਹਨ ਚਲਾ ਕੇ ਸਾਈਕਲ ਨੂੰ ਫੇਟ ਮਾਰੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਹੈ।

ਟਰੈਕਟਰ-ਟਰਾਲੀ ਦੀ ਫੇਟ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਰਾਏਕੋਟ (ਨਿੱਜੀ ਪੱਤਰ ਪ੍ਰੇਰਕ): ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਦੀ ਲਪੇਟ ਵਿੱਚ ਆ ਕੇ ਗੰਭੀਰ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਪਿੰਡ ਭੈਣੀ ਦਰੇੜਾ ਦੇ 35 ਸਾਲਾ ਨੌਜਵਾਨ ਪ੍ਰਭਜੋਤ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਪ੍ਰਭਜੋਤ ਸਿੰਘ ਦੇ ਪਿਤਾ ਸੁਖਦੇਵ ਸਿੰਘ ਪੁੱਤਰ ਮੱਲ ਸਿੰਘ ਦੇ ਬਿਆਨਾਂ ਉੱਪਰ ਟਰੈਕਟਰ ਚਾਲਕ ਭੈਣੀ ਦਰੇੜਾ ਵਾਸੀ ਗੁਰਦੀਪ ਸਿੰਘ ਉਰਫ਼ ਗੋਰਾ ਖ਼ਿਲਾਫ਼ ਕੇਸ ਦਰਜ ਕਰ ਕੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ। ਜਾਂਚ ਅਫ਼ਸਰ ਥਾਣੇਦਾਰ ਗੁਰਨਾਮ ਸਿੰਘ ਅਨੁਸਾਰ ਪੋਸਟਮਾਰਟਮ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਜਾਂਚ ਅਫ਼ਸਰ ਥਾਣੇਦਾਰ ਗੁਰਨਾਮ ਸਿੰਘ ਅਨੁਸਾਰ ਸੀਸੀਟੀਵੀ ਕੈਮਰਿਆਂ ਤੋਂ ਟਰੈਕਟਰ ਚਾਲਕ ਦੀ ਪਛਾਣ ਹੋਈ।

Advertisement
Author Image

Advertisement
Advertisement
×