For the best experience, open
https://m.punjabitribuneonline.com
on your mobile browser.
Advertisement

ਮਾਲਗੱਡੀ ਹੇਠ ਆਉਣ ਕਾਰਨ ਦੋ ਮੌਤਾਂ

11:29 AM Apr 07, 2024 IST
ਮਾਲਗੱਡੀ ਹੇਠ ਆਉਣ ਕਾਰਨ ਦੋ ਮੌਤਾਂ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 6 ਅਪਰੈਲ
ਖੰਨਾ ’ਚ ਲਲਹੇੜੀ ਰੋਡ ਰੇਲਵੇ ਪੁਲ ਨੇੜੇ ਮਾਲਗੱਡੀ ਹੇਠਾਂ ਆਉਣ ਨਾਲ 2 ਵਿਅਕਤੀਆਂ ਦੀ ਮੌਤ ਹੋ ਗਈ, ਜਦੋਂਕਿ 3 ਵਿਅਕਤੀਆਂ ਨੇ ਭੱਜ ਕੇ ਜਾਨ ਬਚਾਈ। ਇਹ ਸਾਰੇ ਰੇਲਵੇ ਲਾਈਨਾਂ ’ਤੇ ਬੈਠ ਕੇ ਸ਼ਰਾਬ ਪੀ ਰਹੇ ਸਨ। ਇਸੇ ਦੌਰਾਨ ਮਾਲਗੱਡੀ ਆ ਗਈ ਤਾਂ ਉਨ੍ਹਾਂ ਗੱਡੀ ਦਾ ਹਾਰਨ ਤੇ ਰਾਹਗੀਰਾਂ ਦੀਆਂ ਆਵਾਜ਼ਾਂ ਨਹੀਂ ਸੁਣੀਆਂ। ਇਸ ਦੌਰਾਨ 2 ਵਿਅਕਤੀ ਗੱਡੀ ਦੇ ਹੇਠਾਂ ਆ ਗਏ। ਮ੍ਰਿਤਕਾਂ ਦੀ ਪਛਾਣ ਆਜ਼ਾਦ ਨਗਰ ਖੰਨਾ ਦੇ ਰਹਿਣ ਵਾਲੇ ਸਤਪਾਲ ਤੇ ਪ੍ਰਵੀਨ ਵਜੋਂ ਹੋਈ ਹੈ। ਸਤਪਾਲ ਰਾਜ ਮਿਸਤਰੀ ਸੀ ਅਤੇ ਪ੍ਰਵੀਨ ਉਸ ਦੇ ਨਾਲ ਮਜ਼ਦੂਰੀ ਕਰਦਾ ਸੀ। ਮ੍ਰਿਤਕ ਪ੍ਰਵੀਨ ਦੇ ਭਰਾ ਅਨਿਲ ਕੁਮਾਰ ਨੇ ਦੱਸਿਆ ਕਿ ਸਵੇਰੇ ਪਤਾ ਲੱਗਾ ਕਿ ਬੀਤੀ ਰਾਤ 2 ਵਿਅਕਤੀ ਗੱਡੀ ਹੇਠਾਂ ਆ ਗਏ ਸਨ। ਉਸ ਨੇ ਰੇਲਵੇ ਪੁਲੀਸ ਕੋਲ ਜਾ ਕੇ ਪਤਾ ਕੀਤਾ ਤਾਂ ਫੋਟੋਆਂ ਤੋਂ ਦੋਵਾਂ ਦੀ ਪਛਾਣ ਹੋਈ।

Advertisement

Advertisement
Author Image

sukhwinder singh

View all posts

Advertisement
Advertisement
×