ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਕਮੇਟੀ ਵੱਲੋਂ ਪੰਜਾਬ ਵਿੱਚ ਦੋ ਦਰਜਨ ਨਵੇਂ ਸਿੱਖ ਪ੍ਰਚਾਰਕ ਨਿਯੁਕਤ

06:57 AM Aug 04, 2023 IST
featuredImage featuredImage

ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 3 ਅਗਸਤ
ਦਿੱਲੀ ਕਮੇਟੀ ਦੀ ਪੰਜਾਬ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਦੱਸਿਆ ਕਿ ਧਰਮ ਪਰਿਵਰਤਨ ਰੋਕਣ ਲਈ ਅਤੇ ਗੁਰਬਾਣੀ ਤੇ ਸਿੱਖ ਧਰਮ ਦਾ ਪ੍ਰਚਾਰ ਪ੍ਰਸਾਰ ਨੂੰ ਹੋਰ ਤੇਜ਼ ਕਰਨ ਲਈ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿੱਚ ਦੋ ਦਰਜਨ ਨਵੇਂ ਸਿੱਖ ਪ੍ਰਚਾਰਕ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ ਇਕ ਮਤੇ ਰਾਹੀਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕੀਤੀ ਗਈ ਹੈ। ਧਰਮ ਪ੍ਰਚਾਰ ਕਮੇਟੀ ਪੰਜਾਬ ਦਾ ਇੱਕ ਸਾਲ ਮੁਕੰਮਲ ਹੋਣ ’ਤੇ ਅਜ ਇਥੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਕੇ ਅਰਦਾਸ ਕੀਤੀ ਗਈ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ। ਇਸ ਮੌਕੇ ਪਿਛਲੇ ਇੱਕ ਸਾਲ ਦੀਆਂ ਧਰਮ ਪਰਿਵਰਤਨ ਨੂੰ ਰੋਕਣ ਤੇ ਧਰਮ ਪ੍ਰਚਾਰ ਪ੍ਰਸਾਰ ਸਬੰਧੀ ਪ੍ਰਾਪਤੀਆਂ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ। ਸਮਾਗਮ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸਿੱਖ ਸ਼ਖ਼ਸੀਅਤਾਂ ਨੇ ਹਿੱਸਾ ਲਿਆ। ਸ੍ਰੀ ਭੋਮਾ ਨੇ ਦੱਸਿਆ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨਾਲ਼ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਧਰਮ ਪਰਿਵਰਤਨ ਰੋਕਣ ਲਈ, ਗੁਰਬਾਣੀ ਅਤੇ ਸਿੱਖ ਧਰਮ ਦਾ ਪ੍ਰਚਾਰ ਪ੍ਰਸਾਰ ਨੂੰ ਹੋਰ ਤੇਜ਼ ਕਰਨ ਲਈ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿੱਚ ਦੋ ਦਰਜਨ ਨਵੇਂ ਸਿੱਖ ਪ੍ਰਚਾਰਕ ਥਾਪੇ ਗਏ ਹਨ।

Advertisement

Advertisement