ਸਰਹੱਦੀ ਖੇਤਰ ਵਿੱਚੋਂ ਦੋ ਡਰੋਨ ਅਤੇ ਦੋ ਪੈਕੇਟ ਹੈਰੋਇਨ ਬਰਾਮਦ
10:50 AM Oct 27, 2024 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 26 ਅਕਤੂਬਰ
ਬੀਐਸਐਫ ਦੇ ਜਵਾਨਾਂ ਨੇ ਸ਼ਨਿਚਰਵਾਰ ਨੂੰ ਅੰਮ੍ਰਿਤਸਰ ਸਰਹੱਦੀ ਖੇਤਰ ਵਿੱਚ ਤਿੰਨ ਵੱਖ-ਵੱਖ ਘਟਨਾਵਾਂ ਵਿੱਚ ਦੋ ਡਰੋਨ ਅਤੇ ਦੋ ਪੈਕਟ ਹੈਰੋਇਨ ਬਰਾਮਦ ਕੀਤੀ ਹੈ। ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਪਿੰਡ ਧਨੋਏ ਕਲਾਂ ਤੋਂ ਕਰੀਬ 550 ਗ੍ਰਾਮ ਹੈਰੋਇਨ ਦੇ ਪੈਕਟ ਸਣੇ ਇੱਕ ਟੁੱਟਿਆ ਡਰੋਨ ਬਰਾਮਦ ਕੀਤਾ ਗਿਆ ਹੈ। ਇਸੇ ਤਰ੍ਹਾਂ ਇੱਕ ਹੋਰ ਡਰੋਨ ਉੱਤਰ ਧਾਰੀਵਾਲ ਪਿੰਡ ਤੋਂ ਬਰਾਮਦ ਕੀਤਾ ਗਿਆ। ਤੀਜੀ ਘਟਨਾ ਵਿੱਚ ਪਿੰਡ ਰੋੜਾਂਵਾਲਾ ਖੁਰਦ ਤੋਂ ਕਰੀਬ 510 ਗ੍ਰਾਮ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਹੋਇਆ। ਬੀਐੱਸਐੱਫ ਦੇ ਬੁਲਾਰੇ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਦੋਵੇਂ ਡਰੋਨ ਚਾਈਨਾ ਮੇਡ ਡੀਜੇਆਈ ਮੈਵਿਕ 3 ਕਲਾਸਿਕ ਹਨ। ਹੈਰੋਇਨ ਦੇ ਪੈਕੇਟ ਪੀਲੀ ਟੇਪ ਵਿੱਚ ਲਪੇਟੇ ਹੋਏ ਸਨ। ਇਸ ਸਬੰਧੀ ਪੁਲੀਸ ਅਤੇ ਬੀਐੱਸਐੱਫ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement
Advertisement