ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਸਟੀਐੱਫ ਵੱਲੋਂ ਦੋ ਨਸ਼ਾ ਤਸਕਰ ਗ੍ਰਿਫ਼ਤਾਰ

08:54 AM Nov 29, 2023 IST
ਐੱਸਟੀਐੱਫ ਅਤੇ ਥਾਣਾ ਡਿਵੀਜ਼ਨ ਨੰਬਰ 3 ਦੀ ਪੁਲੀਸ ਵੱਲੋਂ ਕਾਬੂ ਕੀਤੇ ਗਏ ਨਸ਼ਾ ਤਸਕਰ। ਫੋਟੋ: ਮਲਕੀਅਤ ਸਿੰਘ

ਹਤਿੰਦਰ ਮਹਿਤਾ
ਜਲੰਧਰ, 28 ਨਵੰਬਰ
ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਦੀ ਟੀਮ ਨੇ ਮੋਗਾ ਤੋਂ ਫ਼ਿਲਮੀ ਅੰਦਾਜ਼ ’ਚ ਹੈਰੋਇਨ ਸਪਲਾਈ ਕਰਨ ਆਏ ਦੋ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸਟੀਐੱਫ ਨੇ ਮੁਲਜ਼ਮ ਨੂੰ ਮੇਨ ਬਾਜ਼ਾਰ ਮਿਲਾਪ ਚੌਕ ਨੇੜੇ ਸਥਿਤ ਖਰੋੜੇ ਵਾਲੀ ਗਲੀ ਤੋਂ ਕਾਬੂ ਕੀਤਾ ਹੈ। ਕਾਬੂ ਕੀਤੇ ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਦੇ ਐੱਸਟੀਐੱਫ ਥਾਣੇ ਵਿੱਚ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਜਿੰਦਰ ਅਤੇ ਹਰਦੀਪ ਸਿੰਘ ਵਾਸੀ ਧਰਮਕੋਟ, ਮੋਗਾ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਅੱਧਾ ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਐੱਸਟੀਐੱਫ ਅਧਿਕਾਰੀਆਂ ਅਨੁਸਾਰ ਉਕਤ ਮੁਲਜ਼ਮ ਨਸ਼ੇ ਦੀ ਖੇਪ ਸਪਲਾਈ ਕਰਨ ਲਈ ਜਲੰਧਰ ਆਏ ਸਨ। ਸਾਮਾਨ ਲੈਣ ਵਾਲੇ ਵਿਅਕਤੀ ਨੂੰ ਮਿਲਾਪ ਚੌਕ ਨੇੜੇ ਬੁਲਾਇਆ ਗਿਆ ਸੀ। ਗੁਪਤ ਸੂਚਨਾ ਦੇ ਆਧਾਰ ’ਤੇ ਐੱਸਟੀਐੱਫ ਨੇ ਤਸਕਰਾਂ ਨੂੰ ਕਾਬੂ ਕੀਤਾ। ਚੈਕਿੰਗ ਦੌਰਾਨ ਗੱਡੀ ਦੇ ਅੰਦਰੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਐੱਸਪੀ ਜਗਜੀਤ ਸਿੰਘ ਸਰੋਆ ਅਤੇ ਥਾਣਾ ਡਿਵੀਜ਼ਨ ਨੰਬਰ 3 ਦੀ ਪੁਲੀਸ ਵੀ ਮੌਕੇ ’ਤੇ ਪੁੱਜ ਗਈ। ਇਸ ਦੇ ਨਾਲ ਹੀ ਪੁਲੀਸ ਜਲਦ ਹੀ ਕਥਿਤ ਦੋਸ਼ੀਆਂ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰੇਗੀ। ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਕਤ ਮੁਲਜ਼ਮ ਕਿਨ੍ਹਾਂ ਨੂੰ ਇੰਨੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਆਏ ਸਨ।

Advertisement

Advertisement