ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਛੇ ਕਿਲੋ ਹੈਰੋਇਨ ਸਣੇ ਦੋ ਨਸ਼ਾ ਤਸਕਰ ਕਾਬੂ

01:31 PM Jun 08, 2025 IST
featuredImage featuredImage
ਜਗਤਾਰ ਸਿੰਘ ਲਾਂਬਾ
Advertisement

ਅੰਮ੍ਰਿਤਸਰ, 8 ਜੂਨ

ਸਰਹੱਦ ਪਾਰ ਨਸ਼ਾ ਤਸਕਰੀ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਰੂਰਲ ਪੁਲੀਸ ਨੇ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।

Advertisement

ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ’ਤੇ ਇਕ ਪੋਸਟ ਵਿਚ ਦੱਸਿਆ ਹੈ ਕਿ ਅੰਮ੍ਰਿਤਸਰ ਦੇ ਪੇਂਡੂ ਇਲਾਕੇ ਵਿਚ ਨਸ਼ਾ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਹੇਠ ਪੁਲੀਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲੀਸ ਨੇ ਉੱਚ ਗੁਣਵੱਤਾ ਵਾਲੀ 6 ਕਿਲੋ ਹੈਰੋਇਨ ਬਰਾਮਦ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ।

 

ਉਨ੍ਹਾਂ ਦੱਸਿਆ ਕਿ ਖ਼ਾਸ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਪੁਲੀਸ ਟੀਮ ਨੇ ਪਿੰਡ ਭਕਣਾ ਨੇੜੇ ਗੁਰਦਿੱਤਾ ਉਰਫ ਕਾਲੂ ਅਤੇ ਕੈਪਟਨ ਨੂੰ ਗ੍ਰਿਫ਼ਤਾਰ ਕੀਤਾ। ਦੋਵੇ ਮੋਟਰਸਾਈਕਲ ’ਤੇ ਹੈਰੋਇਨ ਦੀ ਵੱਡੀ ਖੇਪ ਲੈ ਕੇ ਜਾ ਰਹੇ ਸਨ। ਇਹ ਖੇਪ ਪਾਕਿਸਤਾਨ ਅਧਾਰਤ ਹੈਂਡਲਰਾਂ ਵੱਲੋਂ ਭੇਜੀ ਗਈ ਸੀ ਅਤੇ ਇਸ ਨੂੰ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਸਪਲਾਈ ਕੀਤਾ ਜਾਣਾ ਸੀ।

ਇਸ ਸਬੰਧ ਵਿੱਚ ਐਨਡੀਪੀਐਸ ਐਕਟ ਤਹਿਤ ਥਾਣਾ ਘਰਿੰਡਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਕ ਹੋਰ ਮੁਲਜ਼ਮ ਫ਼ਿਲਹਾਲ ਫ਼ਰਾਰ ਹੈ ਅਤੇ ਉਸ ਦੀ ਗ੍ਰਿਫਤਾਰੀ ਲਈ ਪੁਲੀਸ ਵੱਲੋਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਜਾਂਚ ਜਾਰੀ ਹੈ, ਜਿਸ ਰਾਹੀਂ ਨਸ਼ਾ ਸਪਲਾਈ ਚੇਨ ਅਤੇ ਕਾਬੂ ਕੀਤੇ ਨਸ਼ਾ ਤਸਕਰਾਂ ਦੇ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਡੀਜੀਪੀ ਗੌਰਵ ਯਾਦਵ ਨੇ ਇੱਕ ਹੋਰ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਨਿਲਸਨ ਮਸੀਹ ਉਰਫ਼ ਸੰਨੀ ਨੂੰ ਗ੍ਰਿਫਤਾਰ ਕੀਤਾ ਹੈ। ਅਗਲੇਰੀ ਜਾਂਚ ਲਈ ਮੁਲਜ਼ਮ ਨੂੰ ਬਟਾਲਾ ਪੁਲੀਸ ਦੇ ਹਵਾਲੇ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਨਿਲਸਨ ਮਸੀਹ ਬਟਾਲਾ ਦੇ ਇਲਾਕੇ ਘੁੰਮਣ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਸੀ, ਜਿਸ ਵਿੱਚ ਗੋਰਾ ਬਰਿਆਰ ਦੀ ਮਾਰਿਆ ਗਿਆ ਸੀ ਤੇ ਬਿੱਲਾ ਮੰਡਿਆਲਾ ਜ਼ਖ਼ਮੀ ਹੋ ਗਿਆ ਸੀ।

ਪੁਲੀਸ ਅਨੁਸਾਰ ਗ੍ਰਿਫਤਾਰ ਕੀਤੇ ਗਏ ਦੋਸ਼ੀ ਉੱਤੇ ਕਤਲ, ਕਤਲ ਦੀ ਕੋਸ਼ਿਸ਼, ਲੁੱਟ, ਝਪਟਮਾਰੀ ਅਤੇ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਹੇਠ ਮਾਮਲੇ ਦਰਜ ਹਨ। ਸ਼ੁਰੂਆਤੀ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਹੈ ਕਿ ਨਿਲਸਨ ਮਸੀਹ ਨਿਯਮਤ ਤੌਰ ’ਤੇ ਜੱਗੂ ਭਗਵਾਨਪੁਰੀਆ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਇਸ਼ਾਰਿਆਂ ’ਤੇ ਗੋਰਾ ਬਰਿਆਰ ਦੀ ਹਤਿਆ ਦੀ ਯੋਜਨਾ ਬਣਾਈ ਗਈ। ਇਸ ਹਮਲੇ ਨੂੰ ਨਿਲਸਨ ਨੇ ਆਪਣੇ ਤਿੰਨ ਹੋਰ ਸਾਥੀਆਂ ਦੀ ਮਦਦ ਨਾਲ ਅੰਜਾਮ ਦਿੱਤਾ। ਹੁਣ ਪੁਲੀਸ ਵੱਲੋਂ ਬਾਕੀ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਕਾਰਵਾਈ ਜਾਰੀ ਹੈ।

 

 

Advertisement