ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੈਕਟਰ-44 ਵਿੱਚ ਦੋ ਧੜੇ ਭਿੜੇ, ਹਵਾਈ ਫਾਇਰ ਕੀਤੇ

06:14 AM Jul 09, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਜੁਲਾਈ
ਇੱਥੋਂ ਦੇ ਸੈਕਟਰ-44 ਵਿਖੇ ਅੱਜ ਤੜਕੇ ਦੋ ਧੜਿਆਂ ਵਿਚਕਾਰ ਝਗੜਾ ਹੋ ਗਿਆ ਹੈ। ਇਸ ਦੌਰਾਨ ਹਵਾਈ ਫਾਇਰ ਕੀਤੇ ਜਾਣ ਮਗਰੋਂ ਦੂਜੇ ਧੜੇ ਦੇ ਨੌਜਵਾਨ ਫ਼ਰਾਰ ਹੋ ਗਏ। ਇਸ ਦੌਰਾਨ ਇੱਕ ਨੌਜਵਾਨ ਸੱਟਾਂ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਇਲਾਜ ਲਈ ਸੈਕਟਰ-32 ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੀੜਤ ਦੀ ਪਛਾਣ ਅੰਕੁਰ ਵਾਸੀ ਸੈਕਟਰ-44 ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-34 ਦੀ ਪੁਲੀਸ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਸ਼ੁਰੂਆਤ ਜਾਂਚ ਦੌਰਾਨ ਦੋਵਾਂ ਧੜਿਆਂ ਵਿਰੁੱਧ ਕੇਸ ਦਰਜ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੈਕਟਰ-44 ਵਿੱਚ ਰਹਿਣ ਵਾਲੇ ਅੰਕੁਰ ਪੰਵਾਰ ਦਾ ਪੁਨੀਤ ਅਰੋੜਾ ਨਾਮ ਦੇ ਨੌਜਵਾਨ ਨਾਲ ਤਕਰਾਰ ਹੋ ਗਈ। ਇਸ ਤੋਂ ਬਾਅਦ ਅੱਜ ਤੜਕੇ 2 ਤੋਂ 3 ਵਜੇ ਦੇ ਵਿਚਕਾਰ ਕੁਝ ਨੌਜਵਾਨ ਅੰਕੁਰ ’ਤੇ ਕਥਿਤ ਤੌਰ ’ਤੇ ਹਮਲਾ ਕਰਨ ਲਈ ਸੈਕਟਰ-44 ਵਿੱਚ ਪਹੁੰਚੇ। ਜਿਨ੍ਹਾਂ ਨੇ ਅੰਕੁਰ ਨਾਲ ਕਥਿਤ ਤੌਰ ’ਤੇ ਮਾਰਕੁਟ ਵੀ ਕੀਤੀ ਹੈ।
ਅੰਕੁਰ ਦੇ ਬਚਾਅ ਵਿੱਚ ਉਸ ਦੇ ਸਾਥੀ ਵੀ ਪਹੁੰਚ ਗਏ। ਇਸ ਦੌਰਾਨ ਕਿਸੇ ਨੇ ਹਵਾਈ ਫਾਇਰ ਕਰ ਦਿੱਤੇ ਤਾਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦੇ ਹੀ ਡੀਐੱਸਪੀ ਜਸਵਿੰਦਰ ਸਿੰਘ ਅਤੇ ਥਾਣਾ ਸੈਕਟਰ-34 ਦੇ ਐੱਸਐੱਚਓ ਲਖਵੀਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਪੁਲੀਸ ਨੇ ਦੋਵਾਂ ਧੜਿਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਮੁੱਢਲੀ ਜਾਂਚ ਦੌਰਾਨ ਘਟਨਾ ਵਾਲੀ ਥਾਂ ’ਤੇ ਲੱਗੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

Advertisement

Advertisement
Advertisement