ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਨੌਰੀ ਬਾਰਡਰ ’ਤੇ ਹਰਿਆਣਾ ਪੁਲੀਸ ਨਾਲ ਟਕਰਾਅ ਦੌਰਾਨ 20 ਸਾਲਾ ਕਿਸਾਨ ਦੀ ਮੌਤ

03:45 PM Feb 21, 2024 IST
featuredImage featuredImage

ਸਰਬਜੀਤ ਸਿੰਘ ਭੰਗੂ
ਪਟਿਆਲਾ, 21 ਫਰਵਰੀ
ਅੱਜ ਖਨੌਰੀ ਬਾਰਡਰ 'ਤੇ ਕਿਸਾਨਾਂ ਅਤੇ ਹਰਿਆਣਾ ਪੁਲੀਸ ਦਰਮਿਆਨ ਹੋਏ ਟਕਰਾਅ ਦੌਰਾਨ 20 ਸਾਲਾ ਕਿਸਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਜ਼ਿਲ੍ਹਾ ਬਠਿੰਡਾ ਦੇ ਵਸਨੀਕ ਸ਼ੁਭਕਰਨ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਉਸ ਦੀ ਮੌਤ ਦਾ ਕਾਰਨ ਹਰਿਆਣਾ ਪੁਲੀਸ ਵੱਲੋਂ ਚਲਾਈ ਰਬੜ ਦੀ ਗੋਲੀ ਹੈ। ਲਾਸ਼ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਰੱਖੀ ਗਈ ਹੈ, ਕਿਉਂਕਿ ਇਸ ਘਟਨਾ ਦੌਰਾਨ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਉਸ ਨੂੰ ਪਟਿਆਲਾ ਲਿਆਂਦਾ ਗਿਆ ਸੀ ਪਰ ਇੱਥੇ ਆ ਕੇ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਦੋ ਕਿਸਾਨ ਹੋਰ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੀ ਰਜਿੰਦਰ ਹਸਪਤਾਲ ਪਟਿਆਲਾ ਵਿਖੇ ਭੇਜਿਆ। ਜ਼ਖ਼ਮੀਆਂ ਦੀ ਪਛਾਣ ਸੰਗਰੂਰ ਦੇ ਪਿੰਡ ਸੇਰੋਂ ਦੇ ਵਸਨੀਕ ਸਿਮਰਨਜੀਤ ਸਿੰਘ ਅਤੇ ਥਾਣਾ ਲਹਿਰਾ ਗਾਗਾ ਦੇ ਅਧੀਨ ਪੈਂਦੇ ਪਿੰਡ ਭੁਟਾਲ ਖੁਰਦ ਦੇ ਵਾਸੀ ਜੁਗਰਾਜ ਸਿੰਘ ਵਜੋਂ ਹੋਈ ਹੈ।

Advertisement

Advertisement