ਨਿਸ਼ਾਨ-ਏ-ਸਿੱਖੀ ਦੀਆਂ ਦੋ ਵਿਦਿਆਰਥਣਾਂ ਮੈਰਿਟ ਸੂਚੀ ’ਚ ਆਈਆਂ
ਸ੍ਰੀ ਗੋਇੰਦਵਾਲ ਸਾਹਿਬ: ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਿਲ ਸਰਵਿਸਿਜ਼ ਵਿੱਚ ਯੂਪੀਐੱਸਸੀ ਸਿਵਲ ਸਰਵਿਸਿਜ਼ ਦੀ ਤਿਆਰੀ ਕਰ ਰਹੇ ਬੀਏ ਸੋਸ਼ਲ ਸਟੱਡੀਜ਼ ਸਮੈਸਟਰ ਛੇਵਾਂ ਦੀਆਂ ਦੋ ਵਿਦਿਆਰਥਣਾਂ ਅਵਿਨਾਸ਼ ਕੌਰ ਅਤੇ ਅੰਮ੍ਰਿਤਪਾਲ ਕੌਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੀ ਮੈਰਿਟ ਸੂਚੀ ਵਿੱਚ ਆਈਆਂ ਹਨ। ਪ੍ਰਿੰਸੀਪਲ ਡਾ. ਬਲਵੰਤ ਸਿੰਘ ਸੰਧੂ (ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ) ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਯੂਪੀਐੱਸਸੀ ਵਿੰਗ ਦੇ ਡਾਇਰੈਕਟਰ ਕਰਨੈਲ ਸਿੰਘ ਨੇ ਦੱਸਿਆ ਕਿ ਨਿਸ਼ਾਨ-ਏ-ਸਿੱਖੀ ਸੰਸਥਾ ਵਿੱਚ ਬੀਏ ਸੋਸ਼ਲ ਸਟੱਡੀਜ਼ ਦੇ ਤਿੰਨ ਸਾਲਾ ਡਿਗਰੀ ਕੋਰਸ ਦੇ ਨਾਲ ਨਾਲ ਯੂਪੀਐਸਸੀ ਸਿਵਲ ਸਰਵਿਸਿਜ਼ ਦੀ ਕੋਚਿੰਗ ਮੁਫ਼ਤ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਗ੍ਰੈਜੂਏਸ਼ਨ ਪੂਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਇੱਕ ਸਾਲ ਦੀ ਕੋਚਿੰਗ ਦਿੱਤੀ ਜਾਂਦੀ ਹੈ। ਇਸ ਮੌਕੇ ਬਾਬਾ ਬਲਦੇਵ ਸਿੰਘ, ਸਕੱਤਰ ਅਵਤਾਰ ਸਿੰਘ ਬਾਜਵਾ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਰਹੇ। -ਪੱਤਰ ਪ੍ਰੇਰਕ