ਫ਼ਿਰੋਜ਼ਪੁਰ ਪੁਲੀਸ ਨਾਲ ਮੁਕਾਬਲੇ ’ਚ ਦੋ ਗੈਂਗਸਟਰ ਜ਼ਖ਼ਮੀ
08:05 PM Apr 26, 2025 IST
ਸੰਜੀਵ ਹਾਂਡਾ
ਫ਼ਿਰੋਜ਼ਪੁਰ, 26 ਅਪਰੈਲ
ਫ਼ਿਰੋਜ਼ਪੁਰ ਪੁਲੀਸ ਨਾਲ ਅੱਜ ਦੇਰ ਸ਼ਾਮ ਹੋਏ ਮੁਕਾਬਲੇ ’ਚ ਦੋ ਗੈਂਗਸਟਰ ਗੋਲੀਆਂ ਵੱਜਣ ਨਾਲ ਜ਼ਖ਼ਮੀ ਹੋ ਗਏ ਜਦਕਿ ਇੱਕ ਨੂੰ ਸਹੀ ਸਲਾਮਤ ਕਾਬੂ ਕਰ ਲਿਆ ਗਿਆ। ਦੋਵਾਂ ਨੂੰ ਇਲਾਜ ਵਾਸਤੇ ਇਥੋਂ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾਂਦੀ ਹੈ।
Advertisement
ਪੁਲੀਸ ਦੀ ਮੁੱਢਲੀ ਤਫ਼ਤੀਸ਼ ਮਗਰੋਂ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਮੰਗਲਵਾਰ ਨੂੰ ਸ਼ਹਿਰ ਅੰਦਰ ਵਾਪਰੇ ਦੋਹਰੇ ਕਤਲ ਕਾਂਡ ਅਤੇ ਇਸ ਤੋਂ ਅਗਲੇ ਦਿਨ ਇੱਕ ਨਗਰ ਕੌਂਸਲਰ ਉੱਪਰ ਗੋਲੀਆਂ ਚਲਾਉਣ ਦੀਆਂ ਵਾਰਦਾਤਾਂ ਵਿੱਚ ਇਹ ਮੁਲਜ਼ਮ ਸ਼ਾਮਲ ਸਨ। ਪੁਲੀਸ ਵੱਲੋਂ ਮੁਲਜ਼ਮਾਂ ਦੇ ਬਿਆਨ ਲਏ ਜਾ ਰਹੇ ਹਨ ਤੇ ਪੁੱਛਗਿੱਛ ਦੌਰਾਨ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
Advertisement
Advertisement