For the best experience, open
https://m.punjabitribuneonline.com
on your mobile browser.
Advertisement

ਪੁਲੀਸ ਮੁਕਾਬਲੇ ’ਚ ਦੋ ਗੈਂਗਸਟਰ ਜ਼ਖ਼ਮੀ

07:26 AM Jul 09, 2023 IST
ਪੁਲੀਸ ਮੁਕਾਬਲੇ ’ਚ ਦੋ ਗੈਂਗਸਟਰ ਜ਼ਖ਼ਮੀ
Advertisement

ਹਰਪ੍ਰੀਤ ਕੌਰ
ਹੁਸ਼ਿਆਰਪੁਰ, 8 ਜੁਲਾਈ
ਜ਼ਿਲ੍ਹੇ ਦੇ ਪਿੰਡ ਭੀਲੋਵਾਲ ਵਿੱਚ ਅੱਜ ਪੁਲੀਸ ਤੇ ਗੈਂਗਸਟਰਾਂ ਵਿਚਾਲੇ ਹੋਏ ਮੁਕਾਬਲੇ ਵਿੱਚ ਦੋ ਗੈਂਗਸਟਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਵਿਚ ਕੁਝ ਅਪਰਾਧੀ ਕਿਸੇ ਕਾਰਵਾਈ ਦੀ ਤਾਕ ’ਚ ਬੈਠੇ ਹਨ। ਪੁਲੀਸ ਵੱਲੋਂ ਜਦੋਂ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਤਾਂ ਗੈਂਗਸਟਰਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਮਗਰੋਂ ਪੁਲੀਸ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਦੋ ਗੈਂਗਸਟਰ ਜ਼ਖ਼ਮੀ ਹੋ ਗਏ। ਜ਼ਖਮੀਆਂ ਦੀ ਪਛਾਣ ਮਨਰਾਜ ਸਿੰਘ ਵਾਸੀ ਚੱਬੇਵਾਲ ਅਤੇ ਨਵਜੋਤ ਸਿੰਘ ਵਾਸੀ ਜਿਆਣ ਵਜੋਂ ਹੋਈ ਹੈ। ਇਨ੍ਹਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਇਕ ਹੋਰ ਵਿਅਕਤੀ ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ, ਜਿਸ ਦੀ ਪਛਾਣ ਰਵਿੰਦਰ ਸਿੰਘ ਵਾਸੀ ਜਿਆਣ ਵਜੋਂ ਹੋਈ ਹੈ। ਇਨ੍ਹਾਂ ਕੋਲੋਂ ਤਿੰਨ ਹਥਿਆਰ ਬਰਾਮਦ ਹੋਏ ਹਨ। ਮੌਕੇ ’ਤੇ ਪੁੱਜੇ ਐੱਸਪੀ (ਡੀ) ਸਰਬਜੀਤ ਬਾਹੀਆ ਨੇ ਦੱਸਿਆ ਕਿ ਮੌਕੇ ’ਤੇ ਲਗਪਗ 14-15 ਰਾਊਂਡ ਫਾਇਰ ਕੀਤੇ ਗਏ। ਇਸ ਕਾਰਵਾਈ ਦੌਰਾਨ ਦੋ ਵਿਅਕਤੀ ਜ਼ਖਮੀ ਹੋ ਗਏ। ਇਸ ਬਾਰੇ ਉਨ੍ਹਾਂ ਨੇ ਵਧੇਰੇ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। ਸੂਤਰਾਂ ਅਨੁਸਾਰ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਲੁੱਟ-ਖੋਹ ਦੇ ਕਈ ਕੇਸ ਦਰਜ ਹਨ। ਇਹ ਅਮਰੀਕਾ ਬੈਠੇ ਬਲਵਿੰਦਰ ਸਿੰਘ ਬਿੰਦਰ ਦੇ ਇਸ਼ਾਰੇ ’ਤੇ ਕੰਮ ਕਰਦੇ ਸਨ।

Advertisement

Advertisement
Tags :
Author Image

sukhwinder singh

View all posts

Advertisement
Advertisement
×