For the best experience, open
https://m.punjabitribuneonline.com
on your mobile browser.
Advertisement

ਪੁਲੀਸ ਨਾਲ ਮੁਕਾਬਲੇ ਮਗਰੋਂ ਲੰਡਾ ਗੈਂਗ ਦੇ ਦੋ ਗੈਂਗਸਟਰ ਕਾਬੂ

07:55 AM Nov 23, 2024 IST
ਪੁਲੀਸ ਨਾਲ ਮੁਕਾਬਲੇ ਮਗਰੋਂ ਲੰਡਾ ਗੈਂਗ ਦੇ ਦੋ ਗੈਂਗਸਟਰ ਕਾਬੂ
ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਂਦੇ ਹੋਏ ਪੁਲੀਸ ਅਧਿਕਾਰੀ।
Advertisement

ਹਤਿੰਦਰ ਮਹਿਤਾ
ਜਲੰਧਰ, 22 ਨਵੰਬਰ
ਕਮਿਸ਼ਨਰੇਟ ਪੁਲੀਸ ਨੇ ਜਲੰਧਰ ਦੇ ਪਿੰਡ ਫੋਲੜੀਵਾਲ ਦੇ ਬਾਹਰਵਾਰ ਮੁਕਾਬਲੇ ਮਗਰੋਂ ਕਥਿਤ ਲੰਡਾ ਗਰੋਹ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਗੈਂਗਸਟਰਾਂ ਦੇ ਕਬਜ਼ੇ ਵਿੱਚੋਂ ਸੱਤ ਹਥਿਆਰ, ਛੇ ਮੈਗਜ਼ੀਨ ਤੇ ਛੇ ਕਾਰਤੂਸ ਬਰਾਮਦ ਕੀਤੇ ਹਨ। ਪੁਲੀਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਮੁਲਜ਼ਮਾਂ ਦੀ ਪਛਾਣ ਜਸਕਰਨ ਉਰਫ ਕਰਨ ਵਾਸੀ ਭੀਖਾ ਨੰਗਲ ਕਰਤਾਰਪੁਰ ਅਤੇ ਫਗਵਾੜਾ ਦੇ ਮੇਹਲੀ ਗੇਟ ਸਥਿਤ ਮੁਹੱਲਾ ਥਾਣੇਦਾਰਾ ਦੇ ਰਹਿਣ ਵਾਲੇ ਫਤਹਿਦੀਪ ਸਿੰਘ ਉਰਫ ਪ੍ਰਦੀਪ ਸੈਣੀ ਵਜੋਂ ਹੋਈ ਹੈ।
ਦੋਵਾਂ ਮੁਲਜ਼ਮਾਂ ਨੂੰ ਥਾਣਾ ਸਦਰ ਜਲੰਧਰ ਵਿਖੇ ਦਰਜ ਕੇਸ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਜੀਪੀ ਨੇ ਦੱਸਿਆ ਕਿ ਪੁਲੀਸ ਨੂੰ ਜਲੰਧਰ ਕਮਿਸ਼ਨਰੇਟ ਖੇਤਰ ਵਿੱਚ ਲੰਡਾ ਗਰੋਹ ਨਾਲ ਸਬੰਧਤ ਅਪਰਾਧੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਮਿਲੀ ਸੀ। ਇਸ ’ਤੇ ਕਾਰਵਾਈ ਕਰਦਿਆਂ ਪੁਲੀਸ ਟੀਮਾਂ ਨੇ ਵੱਡੀ ਪੱਧਰ ’ਤੇ ਮੁਹਿੰਮ ਚਲਾਈ ਅਤੇ ਪਿੰਡ ਫੋਲੜੀਵਾਲ ਨੇੜੇ ਮੁਲਜ਼ਮਾਂ ਦਾ ਟਿਕਾਣੇ ਦਾ ਪਤਾ ਲਗਾਉਣ ਵਿੱਚ ਸਫ਼ਲਤਾ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਕਾਫ਼ੀ ਦੂਰ ਤੱਕ ਦੋਵਾਂ ਮੁਲਜ਼ਮਾਂ ਦਾ ਪਿੱਛਾ ਕੀਤਾ ਅਤੇ ਇਸੇ ਦੌਰਾਨ ਗੈਂਗਸਟਰਾਂ ਨੇ ਪਿੱਛਾ ਕਰ ਰਹੀਆਂ ਪੁਲੀਸ ਟੀਮਾਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲੀਸ ਨੂੰ ਵੀ ਜਵਾਬੀ ਗੋਲੀ ਚਲਾਉਣੀ ਪਈ। ਇਸ ਗੋਲੀਬਾਰੀ ਦੌਰਾਨ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ। ਇਸ ਦੇ ਨਾਲ ਹੀ ਦੋ ਪੁਲੀਸ ਅਧਿਕਾਰੀ ਵੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ ਹਨ। ਗੌਰਵ ਯਾਦਵ ਨੇ ਦੱਸਿਆ, “ਆਪਰੇਸ਼ਨ ਦੌਰਾਨ ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ।’’

Advertisement

ਕਤਲ ਤੇ ਇਰਾਦਾ ਕਤਲ ਸਣੇ ਕਈ ਅਪਰਾਧਾਂ ’ਚ ਲੋੜੀਂਦੇ ਸਨ ਮੁਲਜ਼ਮ

ਪੁਲੀਸ ਕਮਿਸ਼ਨਰੇਟ ਜਲੰਧਰ ਸਵਪਨ ਸ਼ਰਮਾ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਜਬਰੀ ਵਸੂਲੀ, ਕਤਲ ਅਤੇ ਇਰਾਦਾ ਕਤਲ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮ ਗਰੋਹ ਦੇ ਹੋਰ ਮੈਂਬਰਾਂ ਨੂੰ ਲੌਜਿਸਟਿਕ ਸਹਾਇਤਾ ਦੇਣ ਅਤੇ ਅਪਰਾਧਕ ਸੰਗਠਨਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਸਨ। ਸਵਪਨ ਸ਼ਰਮਾ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਗੈਂਗਸਟਰ ਸਿੱਧੇ ਤੌਰ ’ਤੇ ਲੰਡਾ ਦੇ ਸੰਪਰਕ ਵਿੱਚ ਸਨ ਅਤੇ ਆਪਣੇ ਵਿਰੋਧੀ ਗੈਂਗ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਮੌਤ ਦੇ ਘਾਟ ਉਤਾਰਨ ਦੀ ਸਾਜ਼ਿਸ਼ ਰਚ ਰਹੇ ਸਨ। ਉਨ੍ਹਾਂ ਦੱਸਿਆ ਕਿ ਜ਼ਖਮੀ ਗੈਂਗਸਟਰ ਅਤੇ ਪੁਲੀਸ ਅਧਿਕਾਰੀ ਦਾ ਸਥਾਨਕ ਹਸਪਤਾਲ ਵਿੱਚ ਜ਼ੇਰੇ-ਇਲਾਜ ਹਨ।

Advertisement

Advertisement
Author Image

sukhwinder singh

View all posts

Advertisement