ਦੋ ਲੜਕੀਆਂ ਭੇਤ-ਭਰੀ ਹਾਲਤ ਵਿੱਚ ਲਾਪਤਾ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਜਨਵਰੀ
ਵੱਖ-ਵੱਖ ਥਾਵਾਂ ਤੋਂ ਦੋ ਲੜਕੀਆਂ ਭੇਤ-ਭਰੀ ਹਾਲਤ ਵਿੱਚ ਲਾਪਤਾ ਹੋ ਗਈਆਂ ਹਨ। ਥਾਣਾ ਡਿਵੀਜ਼ਨ ਨੰਂਬਰ ਸੱਤ ਦੇ ਇਲਾਕੇ ਵਿੱਚੋਂ ਇੱਕ ਕਾਲਜ ਗਈ ਲੜਕੀ ਭੇਤ-ਭਰੀ ਹਾਲਤ ਵਿੱਚ ਲਾਪਤਾ ਹੋ ਗਈ ਹੈ। ਇਸ ਸਬੰਧੀ ਪ੍ਰੀਤਮ ਸਿੰਘ ਨਗਰ ਤਾਜਪੁਰ ਰੋਡ ਵਾਸੀ ਨਰੇਸ਼ ਕੁਮਾਰ ਨੇ ਦੱਸਿਆ ਕਿ ਉਸਦੀ ਭਾਣਜੀ ਮੁਸਕਾਨ (20) ਐਕਟਿਵਾ ’ਤੇ ਐੱਸਡੀਪੀ ਗਰਲਜ਼ ਕਾਲਜ ਗਈ ਸੀ ਪਰ ਵਾਪਸ ਨਹੀਂ ਆਈ। ਉਸਨੇ ਸ਼ੱਕ ਪ੍ਰਗਟ ਕੀਤਾ ਹੈ ਕਿ ਉਸਦੀ ਭਾਣਜੀ ਨੂੰ ਕਿਸੇ ਵਿਅਕਤੀ ਨੇ ਕਿਧਰੇ ਲੁਕਾ ਕੇ ਰੱਖਿਆ ਹੋਇਆ ਹੈ। ਥਾਣੇਦਾਰ ਜਨਕ ਰਾਜ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਥਾਣਾ ਮੇਹਰਬਾਨ ਦੀ ਪੁਲੀਸ ਨੂੰ ਹਰਕ੍ਰਿਸ਼ਨ ਵਿਹਾਰ ਵਾਸੀ ਸੁਮਨ ਮਿਸ਼ਰਾ ਨੇ ਦੱਸਿਆ ਕਿ ਉਸਦੀ ਲੜਕੀ ਕਾਜਲ ਮਿਸ਼ਰਾ (14) ਰਾਤ ਨੂੰ ਘਰੋਂ ਬਿਨਾਂ ਦੱਸੇ ਕਿਧਰੇ ਚਲੀ ਗਈ ਹੈ। ਉਸਨੇ ਸ਼ੱਕ ਪ੍ਰਗਟ ਕੀਤਾ ਕਿ ਉਸਦੀ ਲੜਕੀ ਨੂੰ ਕਿਸੇ ਵਿਅਕਤੀ ਨੇ ਆਪਣੇ ਨਿੱਜੀ ਸੁਆਰਥ ਲਈ ਕਿਧਰੇ ਲੁਕਾ ਕੇ ਰੱਖਿਆ ਹੋਇਆ ਹੈ। ਹੌਲਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।