ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭੇਤ-ਭਰੀ ਹਾਲਤ ਵਿੱਚ ਦੋ ਲੜਕੀਆਂ ਲਾਪਤਾ

07:15 AM Sep 06, 2024 IST

ਲੁਧਿਆਣਾ: ਵੱਖ-ਵੱਖ ਥਾਵਾਂ ਤੋਂ ਇੱਕ ਨਾਬਾਲਗ ਲੜਕੀ ਸਮੇਤ ਦੋ ਲੜਕੀਆਂ ਭੇਤ-ਭਰੀ ਹਾਲਤ ਵਿੱਚ ਲਾਪਤਾ ਹੋ ਗਈਆਂ ਹਨ। ਥਾਣਾ ਦਰੇਸੀ ਦੀ ਪੁਲੀਸ ਨੂੰ ਨਿਊ ਮਾਧੋਪੁਰੀ ਵਾਸੀ ਸੁਰਿੰਦਰ ਵਿਸ਼ਵਕਰਮਾ ਨੇ ਦੱਸਿਆ ਕਿ ਉਸਦੀ ਲੜਕੀ (16 ਸਾਲ) ਗੰਨੇ ਦਾ ਰਸ ਪੀਣ ਦਾ ਕਹਿ ਕੇ ਘਰੋਂ ਗਈ ਸੀ, ਜੋ ਵਾਪਸ ਨਹੀਂ ਆਈ। ਉਸਦੀ ਕਾਫ਼ੀ ਭਾਲ ਕੀਤੀ ਗਈ ਪਰ ਉਹ ਕਿਧਰੇ ਨਹੀਂ ਮਿਲੀ। ਉਸਨੇ ਸ਼ੱਕ ਪ੍ਰਗਟ ਕੀਤਾ ਹੈ ਕਿ ਲੜਕੀ ਨੂੰ ਕੋਈ ਅਣਪਛਾਤਾ ਵਿਅਕਤੀ ਵਰਗਲਾ ਕੇ ਕਿਧਰੇ ਲੈ ਗਿਆ ਹੈ। ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲੀਸ ਨੂੰ ਜਨਕਪੁਰੀ ਵਾਸੀ ਸਤਿਆ ਰਾਮ ਨੇ ਦੱਸਿਆ ਕਿ ਉਸਦੀ ਲੜਕੀ ਸਾਧਨਾ (19 ਸਾਲ) ਘਰੋਂ ਬਿਨਾਂ ਦੱਸੇ ਕਿਧਰੇ ਚਲੀ ਗਈ ਹੈ। ਉਸਦੀ ਕਾਫ਼ੀ ਭਾਲ ਕੀਤੀ ਗਈ, ਪਰ ਉਹ ਕਿਧਰੇ ਨਹੀਂ ਮਿਲੀ। ਉਸਨੇ ਸ਼ੱਕ ਪ੍ਰਗਟ ਕੀਤਾ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਲੜਕੀ ਨੂੰ ਆਪਣੇ ਨਿੱਜੀ ਸਵਾਰਥ ਲਈ ਆਪਣੀ ਨਾਜਾਇਜ਼ ਹਿਰਾਸਤ ਵਿੱਚ ਕਿਧਰੇ ਲੁਕਾ ਕੇ ਰੱਖਿਆ ਹੋਇਆ ਹੈ। ਪੁਲੀਸ ਵੱਲੋਂ ਦੋਵਾਂ ਮਾਮਲਿਆਂ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement