ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਟਿਆਲਾ ਜੇਲ੍ਹ ’ਚ ਕੈਦੀਆਂ ਦੇ ਦੋ ਗੁੱਟ ਭਿੜੇ, ਛੇ ਜ਼ਖ਼ਮੀ

06:35 AM Sep 19, 2024 IST

ਸਰਬਜੀਤ ਸਿੰਘ ਭੰਗੂ
ਪਟਿਆਲਾ, 18 ਸਤੰਬਰ
ਇਥੇ ਕੇਂਦਰੀ ਜੇਲ੍ਹ ਵਿੱਚ ਅੱਜ ਸ਼ਾਮੀਂ ਕੈਦੀਆਂ ਦੇ ਦੋ ਗੁੱਟ ਆਪਸ ਵਿੱਚ ਭਿੜ ਗਏ। ਇਸ ਦੌਰਾਨ ਛੇ ਕੈਦੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਦੋ ਜਣਿਆਂ ਨੂੰ ਜੇਲ੍ਹ ਵਿਚਲੇ ਹਸਪਤਾਲ ਵਿਚੋਂ ਹੀ ਦਵਾਈ ਬੂਟੀ ਦਿੱਤੀ ਜਾ ਰਹੀ ਹੈ, ਜਦੋਂਕਿ ਦੋ ਹੋਰਨਾਂ ਨੂੰ ਜ਼ਿਆਦਾ ਸੱਟਾਂ ਲੱਗਣ ਕਰਕੇ ਜੇਲ੍ਹ ਹਸਪਤਾਲ ਦੇ ਡਾਕਟਰ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ। ਹਸਪਤਾਲ ਵਿੱਚ ਜ਼ੇਰੇ ਇਲਾਜ ਇਨ੍ਹਾਂ ਜ਼ਖ਼ਮੀਆਂ ਵਿਚੋਂ ਬੰਟੀ ਦੇ ਸਿਰ ਤੇ ਬਾਂਹ ’ਤੇ ਸੱਟ ਹੈ, ਜਦੋਂਕਿ ਸੋਮਵੀਰ ਦੇ ਢਿੱਡ ਅਤੇ ਹੋਰ ਥਾਈਂ ਗੁੱਝੀਆਂ ਸੱਟਾਂ ਲੱਗੀਆਂ ਹਨ। ਉਸ ਨੂੰ ਪਿਸ਼ਾਬ ਦਾ ਬੰਨ੍ਹ ਪਿਆ ਹੋਣ ਦਾ ਵੀ ਪਤਾ ਲੱਗਾ ਹੈ। ਡਾਕਟਰਾਂ ਨੇ ਹਾਲਾਂਕਿ ਦੋਵਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਹੈ। ਉਂਝ ਕੈਦੀਆਂ ਦੇ ਇਨ੍ਹਾਂ ਦੋ ਗੁੱਟਾਂ ਦਰਮਿਆਨ ਹੋਈ ਝੜਪ ਦੇ ਕਾਰਨਾਂ ਦਾ ਤੱਕ ਪਤਾ ਨਹੀਂ ਲੱਗਿਆ। ਉਧਰ ਥਾਣਾ ਤ੍ਰਿਪੜੀ ਦੇ ਐੱਸਐੱਚਓ ਇੰਸਪੈਕਟਰ ਪਰਦੀਪ ਸਿੰਘ ਬਾਜਵਾ ਨੇ ਕਿਹਾ ਕਿ ਕਾਰਵਾਈ ਕੀਤੀ ਜਾਣੀ ਹੈ ਤੇ ਜ਼ਖ਼ਮੀਆਂ ਦੇ ਬਿਆਨ ਲਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement