For the best experience, open
https://m.punjabitribuneonline.com
on your mobile browser.
Advertisement

ਸਰਹੱਦੀ ਖੇਤਰ ’ਚੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਦੋ ਕਾਬੂ

07:56 AM Apr 24, 2024 IST
ਸਰਹੱਦੀ ਖੇਤਰ ’ਚੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਦੋ ਕਾਬੂ
ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਐੱਸਟੀਐੱਫ ਇੰਚਾਰਜ ਹਰਬੰਸ ਸਿੰਘ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 23 ਅਪਰੈਲ
ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਖੇਤਰ ’ਚੋਂ ਹੈਰੋਇਨ ਲਿਆ ਕੇ ਲੁਧਿਆਣਾ ’ਚ ਸਪਲਾਈ ਕਰਨ ਵਾਲੇ 2 ਤਸਕਰਾਂ ਨੂੰ ਐੱਸਟੀਐੱਫ਼ ਦੀ ਟੀਮ ਨੇ ਕਾਬੂ ਕੀਤਾ ਹੈ। ਪੁਲੀਸ ਨੇ ਦੋਹਾਂ ਮੁਲਜ਼ਮਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ, ਜਦੋਂ ਦੋਵੇਂ ਮੁਲਜ਼ਮ ਪੀਆਰਟੀਸੀ ਦੀ ਬੱਸ ’ਚੋਂ ਜਲੰਧਰ ਬਾਸੀਪਾਸ ਨੇੜੇ ਉਤਰ ਕੇ ਸਲਿੱਪ ਰੋਡ ’ਤੇ ਪੈਦਲ ਜਾ ਰਹੇ ਸਨ। ਦੋਹਾਂ ਨੂੰ ਗ੍ਰਿਫ਼ਤਾਰ ਕਰ ਉਨ੍ਹਾਂ ਦੇ ਕਬਜ਼ੇ ’ਚੋਂ 1 ਕਿੱਲੋ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਐੱਸਟੀਐੱਫ਼ ਦੀ ਟੀਮ ਨੇ ਇਸ ਮਾਮਲੇ ’ਚ ਪਿੰਡ ਜਟਾਣਾ ਵਾਸੀ ਅਵਤਾਰ ਸਿੰਘ ਤੇ ਉਸ ਦੇ ਸਾਥੀ ਅੰਮ੍ਰਿਤਸਰ ਦੇ ਲਾਲ ਕੁਆਰਟਰ ਇਲਾਕੇ ਦੇ ਰਹਿਣ ਵਾਲੇ ਸਚਿਨ ਦੇ ਖਿਲਾਫ਼ ਕੇਸ ਦਰਜ ਕਰਨ ਮਗਰੋਂ ਅਦਾਲਤ ’ਚ ਪੇਸ਼ ਕਰਕੇ ਇਰ ਰੋਜ਼ਾ ਪੁਲੀਸ ਰਿਮਾਂਡ ਪ੍ਰਾਪਤ ਕਰ ਲਿਆ ਹੈ। ਐੱਸਟੀਐੱਫ਼ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਇਲਾਕੇ ’ਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਹੈਰੋਇਨ ਤਸਕਰੀ ਦਾ ਕਾਰੋਬਾਰ ਕਰਦੇ ਹਨ ਤੇ ਇਸ ਸਮੇਂ ਵੀ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ’ਚੋਂ ਹੈਰੋਇਨ ਲਿਆ ਕੇ ਸ਼ਹਿਰ ’ਚ ਸਪਲਾਈ ਕਰਨ ਜਾ ਰਹੇ ਹਨ। ਪੁਲੀਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਪੀਆਰਟੀਸੀ ਦੀ ਬੱਸ ’ਚ ਸਵਾਰ ਹੋ ਕੇ ਆ ਰਹੇ ਹਨ ਤਾਂ ਕਿ ਕਿਸੇ ਨੂੰ ਕੁਝ ਪਤਾ ਨਾ ਲੱਗ ਸਕੇ ਅਤੇ ਮੁਲਜ਼ਮਾਂ ਨੇ ਜਲੰਧਰ ਬਾਈਪਾਸ ’ਚ ਉਤਰਨਾ ਹੈ। ਇਸ ਤੋਂ ਬਾਅਦ ਪੁਲੀਸ ਨੇ ਬੱਸ ’ਚੋਂ ਉਤਰ ਕੇ ਸਲਿੱਪ ਰੋਡ ’ਤੇ ਜਾਂਦੇ ਹੋਏ 2 ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲੀਸ ਵੱਲੋਂ ਕੀਤੀ ਪੁੱਛ-ਪੜਤਾਲ ਵਿੱਚ ਮੁਲਜ਼ਮਾਂ ਦੱਸਿਆ ਕਿ ਨਸ਼ਾ ਤਸਕਰੀ ਲਈ ਉਹ ਬੱਸ ਦੀ ਵਰਤੋਂ ਕਰਦੇ ਸਨ।

Advertisement

Advertisement
Author Image

sukhwinder singh

View all posts

Advertisement
Advertisement
×