ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ’ਚ ਡਾਕਟਰਾਂ ਵੱਲੋਂ ਦੋ ਘੰਟਿਆਂ ਦੀ ਹੜਤਾਲ

08:29 AM Jul 16, 2024 IST
ਪੰਚਕੂਲਾ ਦੇ ਸਰਕਾਰੀ ਹਸਪਤਾਲ ਵਿੱਚ ਵਾਰੀ ਦੀ ਉਡੀਕ ਕਰਦੇ ਹੋਏ ਮਰੀਜ਼। -ਫੋਟੋ: ਰਵੀ ਕੁਮਾਰ

ਰਤਨ ਸਿੰਘ ਢਿੱਲੋਂ
ਅੰਬਾਲਾ, 15 ਜੁਲਾਈ
ਅੱਜ ਪ੍ਰਦੇਸ਼ ਦੇ ਵੱਖ ਵੱਖ ਸਰਕਾਰੀ ਹਸਪਤਾਲਾਂ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਡਾਕਟਰ ਸਵੇਰੇ 9 ਵਜੇ ਤੋਂ 11 ਵਜੇ ਤੱਕ ਦੋ ਘੰਟਿਆਂ ਦੀ ਕਲਮ ਛੋੜ ਹੜਤਾਲ ’ਤੇ ਰਹੇ। ਇਸ ਸਮੇਂ ਦੌਰਾਨ ਓਪੀਡੀ ਸੇਵਾਵਾਂ ਬੰਦ ਰਹੀਆਂ ਜਿਸ ਕਰਕੇ ਇਲਾਜ ਲਈ ਆਏ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹਾਲਾਂ ਕਿ ਐਮਰਜੈਂਸੀ ਸੇਵਾਵਾਂ ਚਲਦੀਆਂ ਰਹੀਆਂ। ਅੰਬਾਲਾ ਕੈਂਟ ਸਿਵਲ ਹਸਪਤਾਲ ਦੇ ਮੈਡੀਕਲ ਅਧਿਕਾਰੀ ਡਾ. ਜਤਿੰਦਰ ਨੇ ਮੀਡੀਆ ਨੂੰ ਦੱਸਿਆ ਕਿ ਅੱਜ ਉਨ੍ਹਾਂ ਦੀ ਦੋ ਘੰਟੇ ਦੀ ਕਲਮ ਛੋੜ ਹੜਤਾਲ ਸੀ। ਉਨ੍ਹਾਂ ਦੇ ਮੁੱਦੇ ਉਹੀ ਪੁਰਾਣੇ ਹਨ ਕੋਈ ਨਵੀਂ ਮੰਗ ਨਹੀਂ ਹੈ। ਉਨ੍ਹਾਂ ਸਰਕਾਰ ਨੂੰ ਡਾਕਟਰਾਂ ਦੀਆਂ ਮੰਗਾਂ ਤੁਰੰਤ ਮੰਨਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਫਿਰ ਜੋ ਪ੍ਰੋਗਰਾਮ ਰਾਜ ਪੱਧਰੀ ਐਸੋਸੀਏਸ਼ਨ ਤੈਅ ਕਰੇਗੀ ਉਸ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਐਸੋਸੀਏਸ਼ਨ ਦੇ ਬੁਲਾਰੇ ਨੇ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 25 ਜੁਲਾਈ ਨੂੰ ਐਮਰਜੈਂਸੀ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਜਾਣਗੀਆਂ। ਇਸ ਤੋਂ ਪਹਿਲਾਂ ਡਾਕਟਰ ਇਕ ਜੁਲਾਈ ਨੂੰ ਕਾਲੇ ਬਿੱਲੇ ਲਾ ਕੇ ਡਿਊਟੀ ਦੇ ਚੁੱਕੇ ਹਨ।

Advertisement

Advertisement
Advertisement