For the best experience, open
https://m.punjabitribuneonline.com
on your mobile browser.
Advertisement

ਭਾਰੀ ਮੀਂਹ ਨਾਲ ਦੋ ਸੌ ਏਕੜ ਝੋਨੇ ਦੀ ਫਸਲ ਡੁੱਬੀ

08:08 AM Jun 30, 2024 IST
ਭਾਰੀ ਮੀਂਹ ਨਾਲ ਦੋ ਸੌ ਏਕੜ ਝੋਨੇ ਦੀ ਫਸਲ ਡੁੱਬੀ
ਪਿੰਡ ਲਖਮੀਰਵਾਲਾ ’ਚ ਮੀਂਹ ਦੇ ਪਾਣੀ ਵਿੱਚ ਡੁੱਬੀ ਝੋਨੇ ਦੀ ਫਸਲ।
Advertisement

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 29 ਜੂਨ
ਇੱਥੋਂ ਨੇੜਲੇ ਪਿੰਡ ਲਖਮੀਰਵਾਲਾ, ਭਰੂਰ ਅਤੇ ਚੱਠੇ ਸੇਖਵਾਂ ਆਦਿ ਪਿੰਡਾਂ ’ਚ ਪਏ ਭਾਰੀ ਮੀਂਹ ਕਾਰਨ ਲਗਭਗ 200 ਏਕੜ ਝੋਨੇ ਦੀ ਫਸਲ ਪਾਣੀ ਵਿੱਚ ਡੁੱਬ ਗਈ। ਪਾਣੀ ਦੀ ਮਾਰ ਹੇਠ ਆਈ ਫਸਲ ਦੇ ਕਿਸਾਨਾਂ ਨੇ ਸਥਾਨਕ ਪ੍ਰਸ਼ਾਸਨ ’ਤੇ ਨਾਲਿਆਂ ਅਤੇ ਡਰੇਨਾਂ ਦੀ ਸਾਫ ਸਫਾਈ ਸਮੇਂ ਸਿਰ ਨਾ ਕਰਵਾਉਣ ਦਾ ਦੋਸ਼ ਲਾਇਆ ਜਿਸ ਕਾਰਨ ਉਹ ਸਰਕਾਰ ਪਾਸੋਂ ਖਰਾਬ ਹੋਈ ਫਸਲ ਦੀ ਸਮੇਂ ਸਿਰ ਗਿਰਦਾਵਰੀ ਕਰਵਾਕੇ ਯੋਗ ਮੁਆਵਜ਼ੇ ਦੀ ਮੰਗ ਕਰ ਰਹੇ ਹਨ।
ਇਸ ਸਬੰਧੀ ਇੰਦਰਮੋਹਨ ਸਿੰਘ, ਪਰਮਜੀਤ ਸਿੰਘ, ਜੰਗੀਰ ਸਿੰਘ, ਗੁਰਵਿੰਦਰ ਸਿੰਘ, ਮਨਰਾਜ ਸਿੰਘ, ਸ਼ੁਭਚਰਨ ਸਿੰਘ, ਗੁਰਮੇਲ ਸਿੰਘ, ਕੇਵਲ ਸਿੰਘ, ਇੰਦਰਜੀਤ ਸਿੰਘ, ਗੁਰਜੀਤ ਸਿੰਘ, ਮੁਖਤਿਆਰ ਸਿੰਘ, ਜਸਵਿੰਦਰ ਸਿੰਘ, ਨਿਰਮਲ ਸਿੰਘ, ਗੁਰਦੀਪ ਸਿੰਘ, ਰੇਸ਼ਮ ਸਿੰਘ, ਬਲਦੇਵ ਸਿੰਘ ਅਤੇ ਰਾਜਾ ਸਿੰਘ ਆਦਿ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੀ ਕਰੀਬ ਦੋ ਸੌ ਏਕੜ ਝੋਨੇ ਦੀ ਫਸਲ ਮੀਂਹ ਦੇ ਪਾਣੀ ਵਿਚ ਡੁੱਬ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿਗ ਕਮੇਟੀ ਮੈਂਬਰ ਇੰਦਰਮੋਹਨ ਸਿੰਘ ਲਖਮੀਰਵਾਲਾ, ਯੂਥ ਅਕਾਲੀ ਆਗੂ ਮਨਿੰਦਰ ਸਿੰਘ ਲਖਮੀਰਵਾਲਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਮਲਕੀਤ ਸਿੰਘ ਲਖਮੀਰਵਾਲਾ, ਪ੍ਰਧਾਨ ਸਤਨਾਮ ਸਿੰਘ, ਸਾਬਕਾ ਸਰਪੰਚ ਸਤਵਿੰਦਰ ਸਿੰਘ ਨੇ ਕਿਹਾ ਕਿ ਉਕਤ ਪਿੰਡਾਂ ਦੇ ਵੱਡੀ ਗਿਣਤੀ ਕਿਸਾਨਾਂ ਦੀ ਮੀਂਹ ਦੇ ਪਾਣੀ ਨਾਲ ਹਰ ਸਾਲ ਫਸਲ ਡੁੱਬ ਜਾਂਦੀ ਹੈ ਪਰ ਪ੍ਰਸ਼ਾਸਨ ਨੇ ਕਦੇ ਵੀ ਕਿਸਾਨਾਂ ਦੀ ਸਾਰ ਨਹੀਂ ਲਈ ਅਤੇ ਨਾ ਹੀ ਕਦੇ ਨਾਲੇ ਦੀ ਸਫਾਈ ਕਰਵਾਈ ਗਈ ਹੈ ਪਰ ਅੱਜ ਜ਼ਰੂਰ ਤਹਿਸੀਲਦਾਰ ਸੁਨਾਮ ਅਤੇ ਡਰੇਨਜ਼ ਵਿਭਾਗ ਦੇ ਐਸਡੀਓ ਵਲੋਂ ਰੇਲਵੇ ਲਾਈਨ ਦੇ ਨਾਲ-ਨਾਲ ਭਰੂਰ ਤੋਂ ਸਰਹਿੰਦ ਚੋਅ ਤੱਕ ਜਾਣ ਵਾਲੇ ਨਾਲੇ ਦਾ ਜਾਇਜ਼ਾ ਲਿਆ ਗਿਆ ਹੈ। ਉਕਤ ਆਗੂਆਂ ਨੇ ਪੰਜਾਬ ਸਰਕਾਰ ਤੋਂ ਪੀੜਤ ਕਿਸਾਨਾਂ ਲਈ ਬਣਦੇ ਮੁਆਵਜ਼ੇ ਦੀ ਮੰਗ ਕੀਤੀ।

Advertisement

Advertisement
Author Image

Advertisement
Advertisement
×