ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਰੀ ਤੇ ਲੁੱਟ-ਖੋਹ ਦੀਆਂ ਦੋ ਘਟਨਾਵਾਂ ਵਾਪਰੀਆਂ

10:14 AM Jun 17, 2024 IST

ਪੱਤਰ ਪ੍ਰੇਰਕ
ਸ਼ਾਹਕੋਟ, 16 ਜੂਨ
ਲੋਹੀਆਂ ਖਾਸ ਅਤੇ ਮਲਸੀਆਂ ਵਿੱਚ ਲੁੱਟ-ਖੋਹ ਅਤੇ ਚੋਰੀ ਦੀਆਂ ਦੀਆਂ ਵਾਪਰੀਆਂ ਵੱਖ-ਵੱਖ ਘਟਨਾਵਾਂ ਵਿੱਚ ਚੋਰ ਇਕ ਘਰ ਵਿੱਚੋਂ 30 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਕੇ ਲੈ ਗਏ, ਜਦੋਂ ਲੋਹੀਆਂ ਖਾਸ ਵਿੱਚ ਲੁਟੇਰੇ ਇੱਕ ਔਰਤ ਦੀ ਸੋਨੇ ਦੀ ਵਾਲੀ ਅਤੇ ਮਲਸੀਆਂ ਵਿੱਚ ਇਕ ਔਰਤ ਅਤੇ ਇਕ ਆਦਮੀ ਕੋਲੋ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ।
ਪੀੜਤ ਮੋਹਣ ਲਾਲ ਵਾਸੀ ਲੋਹੀਆਂ ਖਾਸ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਵਿਚ ਕਿਸੇ ਦੇ ਮੌਜੂਦ ਨਾ ਹੋਣ ਕਾਰਨ ਚੋਰ ਦਿਨ ਦਿਹਾੜੇ ਕੰਧਾਂ ਟੱਪ ਕੇ ਉਨ੍ਹਾਂ ਦੇ ਘਰ ਵਿੱਚ ਦਾਖਲ ਹੇ ਕੇ ਘਰ ਵਿੱਚ ਪਏ 30 ਹਜ਼ਾਰ ਰੁਪਏ ਚੋਰੀ ਕਰਕੇ ਲੈ ਗਏ। ਜਗਬੀਰ ਸਿੰਘ ਪੁੱਤਰ ਗੁਰਸ਼ਰਨ ਸਿੰਘ ਵਾਸੀ ਮੁੰਡੀ ਛੰਨਾ ਤਹਿਸੀਲ ਸੁਲਤਾਨਪੁਰ ਲੋਧੀ (ਕਪੂਰਥਲਾ) ਨੇ ਦੱਸਿਆ ਕਿ ਉਹ ਆਪਣੀ ਪਤਨੀ ਸਮੇਤ ਮੋਟਰਸਾਈਕਲ ’ਤੇ ਪਿੰਡ ਤੋਂ ਲੋਹੀਆਂ ਖਾਸ ਨੂੰ ਆ ਰਹੇ ਸਨ। ਜਦੋਂ ਉਹ ਲੋਹੀਆਂ ਦੇ ਰੇਲਵੇ ਸਟੇਸ਼ਨ ਕੋਲ ਪੁੱਜੇ ਤਾ 2 ਮੋਟਰਸਾਈਕਲ ਸਵਾਰ ਲੁਟੇਰੇ ਚਲਦੇ ਮੋਟਰਸਾਈਕਲ ’ਤੋਂ ਹੀ ਉਸ ਦੀ ਪਤਨੀ ਦੇ ਕੰਨ ਵਿੱਚੋਂ ਸੋਨੇ ਦੀ ਵਾਲੀ ਝਪਟ ਕੇ ਲੈ ਗਏ। ਇਸੇ ਤਰ੍ਹਾਂ ਲੁਟੇਰੇ ਚੰਚਲ ਰਾਣੀ ਪਤਨੀ ਵਰਿੰਦਰ ਕੁਮਾਰ ਵਾਸੀ ਪੱਤੀ ਅਕਲਪੁਰ (ਮਲਸੀਆਂ) ਦਾ ਅਤੇ ਬਿਕਰਮਜੀਤ ਸਿੰਘ ਪੁੱਤਰ ਮਨੋਹਰ ਲਾਲ ਵਾਸੀ ਪੱਤੀ ਖੁਰਮਪੁਰ (ਮਲਸੀਆਂ) ਦੇ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ।

Advertisement

Advertisement
Advertisement