ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤੀ ਮੂਲ ਦੇ ਦੋ ਅਮਰੀਕੀਆਂ ਨੇ ਲੱਖਾਂ ਡਾਲਰ ਦੀ ਧੋਖਾਧੜੀ ਦਾ ਗੁਨਾਹ ਕਬੂਲਿਆ, 5 ਸਾਲ ਤੱਕ ਦੀ ਹੋ ਸਕਦੀ ਹੈ ਸਜ਼ਾ

12:03 PM Oct 04, 2023 IST

ਹਿਊਸਟਨ (ਅਮਰੀਕਾ), 4 ਅਕਤੂਬਰ
ਅਮਰੀਕਾ ਵਿੱਚ ਭਾਰਤੀ ਮੂਲ ਦੇ ਦੋ ਵਿਅਕਤੀਆਂ ਨੇ ਦੇਸ਼ ਵਿੱਚ ਕੋਵਿਡ-19 ਮਹਾਮਾਰੀ ਤੋਂ ਬਾਅਦ ਆਰਥਿਕ ਸਹਾਇਤਾ ਸਕੀਮ ਤਹਿਤ ਕਰਜ਼ਾ ਲੈ ਕੇ ਕਰੋੜਾਂ ਡਾਲਰ ਦੀ ਧੋਖਾਧੜੀ ਵਿੱਚ ਸ਼ਾਮਲ ਹੋਣ ਦਾ ਦੋਸ਼ ਕਬੂਲ ਕੀਤਾ ਹੈ। ਨਿਆਂ ਵਿਭਾਗ ਨੇ ਬਿਆਨ ਵਿੱਚ ਕਿਹਾ ਕਿ ਹਿਊਸਟਨ ਦੇ ਨਿਸ਼ਾਂਤ ਪਟੇਲ (41) ਅਤੇ ਹਰਜੀਤ ਸਿੰਘ (49) ਸਮੇਤ ਤਿੰਨ ਹੋਰ ਵਿਅਕਤੀ ਕਰਜ਼ਾ ਮੁਆਫੀ ਸਕੀਮ ਤਹਿਤ ਕਰਜ਼ਾ ਲੈ ਕੇ ਲੱਖਾਂ ਡਾਲਰਾਂ ਦੀ ਧੋਖਾਧੜੀ ਅਤੇ ਮਨੀ ਲਾਂਡਰਿੰਗ ਕਰਨ ਵਿੱਚ ਸ਼ਾਮਲ ਸਨ। ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਧੋਖਾਧੜੀ ਸਾਜ਼ਿਸ਼ ਤਹਿਤ ਪਟੇਲ ਨੇ ਲਗਭਗ 474,993 ਡਾਲਰ ਤੇ ਹਰਜੀਤ ਸਿੰਘ ਨੇ ਕੁੱਲ 937,379 ਡਾਲਰ ਦੇ ਕਰਜ਼ੇ ਲਏ। ਧੋਖਾਧੜੀ ਵਿੱਚ ਸ਼ਾਮਲ ਤਿੰਨ ਹੋਰ ਵਿਅਕਤੀਆਂ ਨੇ ਕੁੱਲ 14 ਲੱਖ ਡਾਲਰ ਤੋਂ ਵੱਧ ਪ੍ਰਾਪਤ ਕੀਤੇ। ਮੁਲਜ਼ਮਾਂ ਨੂੰ ਅਗਲੇ ਸਾਲ 4 ਜਨਵਰੀ ਨੂੰ ਸਜ਼ਾ ਸੁਣਾਈ ਜਾਵੇਗੀ, ਜਿਸ ਵਿਚ ਹਰੇਕ ਦੋਸ਼ੀ ਨੂੰ ਵੱਧ ਤੋਂ ਵੱਧ ਪੰਜ ਸਾਲ ਦੀ ਸਜ਼ਾ ਹੋ ਸਕਦੀ ਹੈ।

Advertisement

Advertisement