ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥੀ ਦੀ ਹੱਤਿਆ ਮਾਮਲੇ ’ਚ ਦੋ ਭਾਰਤੀ ਭਰਾ ਗ੍ਰਿਫ਼ਤਾਰ

07:10 AM May 10, 2024 IST

ਮੈਲਬਰਨ, 9 ਮਈ
ਭਾਰਤ ਦੇ 22 ਸਾਲਾ ਐੱਮਟੈੱਕ ਵਿਦਿਆਰਥੀ ਦੀ ਹੱਤਿਆ ਦੇ ਮਾਮਲੇ ’ਚ ਲੋੜੀਂਦੇ ਭਾਰਤੀ ਮੂਲ ਦੇ ਦੋ ਭਰਾਵਾਂ ਨੂੰ ਆਸਟਰੇਲਿਆਈ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਅਭਿਜੀਤ ਏ (26) ਅਤੇ ਰੌਬਿਨ ਗਾਰਟਨ (27) ਨੂੰ ਮੰਗਲਵਾਰ ਨੂੰ ਨਿਊ ਸਾਊਥ ਵੇਲਜ਼ ਦੇ ਗਾਊਲਬਰਨ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਪੁਲੀਸ ਉਨ੍ਹਾਂ ਨੂੰ ਵਿਕਟੋਰੀਆ ਹਵਾਲੇ ਕਰਨ ਦੀ ਤਿਆਰੀ ਕਰ ਰਹੀ ਹੈ। ਮੈਲਬਰਨ ਦੇ ਦੱਖਣੀ-ਪੂਰਬ ’ਚ ਓਰਮੌਂਡ ਸਥਿਤ ਇੱਕ ਘਰ ’ਚ ਸ਼ਨਿਚਰਵਾਰ ਦੇਰ ਰਾਤ ਨੋਬੇਲ ਪਾਰਕ ਦੇ ਰਹਿਣ ਵਾਲੇ ਨਵਜੀਤ ਸੰਧੂ ਦੀ ਹੱਤਿਆ ਮਗਰੋਂ ਦੋਵੇਂ ਭਰਾ ਫਰਾਰ ਹੋ ਗਏ ਸਨ। ਇਸ ਦੌਰਾਨ ਇੱਕ 30 ਸਾਲਾ ਵਿਅਕਤੀ ਜ਼ਖ਼ਮੀ ਵੀ ਹੋ ਗਿਆ ਸੀ। ਖ਼ਬਰ ਅਨੁਸਾਰ ਪੁਲੀਸ ਨੇ ਬੀਤੇ ਅੱਜ ਗਾਰਟਨ ’ਤੇ ਹੱਤਿਆ ਤੇ ਹੱਤਿਆ ਦੀ ਕੋਸ਼ਿਸ਼ ਦਾ ਦੋਸ਼ ਲਾਇਆ ਅਤੇ ਅਭਿਜੀਤ ’ਤੇ ਝਗੜਾ ਕਰਨ ਦਾ ਕੇਸ ਦਰਜ ਕੀਤਾ ਹੈ। ਉਨ੍ਹਾਂ ਨੂੰ ਅੱਜ ਸਵੇਰੇ ਗਾਊਲਬਰਨ ਦੀ ਸਥਾਨਕ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੋਂ ਉਨ੍ਹਾਂ ਨੂੰ ਵਿਕਟੋਰੀਆ ਹਵਾਲੇ ਕਰਨ ਦੀ ਇਜਾਜ਼ਤ ਦਿੱਤੀ ਗਈ। ਹਰਿਆਣਾ ਦੇ ਕਰਨਾਲ ’ਚ ਰਹਿਣ ਵਾਲੇ ਨਵਜੀਤ ਦੇ ਚਾਚਾ ਯਸ਼ਵੀਰ ਨੇ ਦੱਸਿਆ ਕਿ ਇੱਕ ਹੋਰ ਵਿਦਿਆਰਥੀ ਨੇ ਨਵਜੀਤ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ ਜਦੋਂ ਉਹ ਕਿਰਾਏ ਦੇ ਮੁੱਦੇ ’ਤੇ ਕੁਝ ਭਾਰਤੀ ਵਿਦਿਆਰਥੀਆਂ ਵਿਚਾਲੇ ਝਗੜਾ ਸੁਲਝਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਯਸ਼ਵੀਰ ਅਨੁਸਾਰ ਨਵਜੀਤ ਦੀ ਹੱਤਿਆ ਦੇ ਮੁਲਜ਼ਮ ਵੀ ਕਰਨਾਲ ਦੇ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਇਹ ਘਟਨਾ ਵਿੱਚ ਨਵਜੀਤ ਨਾਲ ਆਇਆ ਉਸ ਦਾ ਦੋਸਤ ਵੀ ਜ਼ਖ਼ਮੀ ਹੋ ਗਿਆ। -ਪੀਟੀਆਈ

Advertisement

Advertisement