ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੱਸ ਤੇ ਟਰਾਲੇ ਦੀ ਟੱਕਰ ਕਾਰਨ ਦੋ ਜ਼ਖ਼ਮੀ

09:17 AM Mar 10, 2024 IST
featuredImage featuredImage
ਬਠਿੰਡਾ-ਮਲੋਟ ਰੋਡ ’ਤੇ ਵਾਪਰੇ ਹਾਦਸੇ ਦੌਰਾਨ ਨੁਕਸਾਨੀ ਬੱਸ।

ਸ਼ਗਨ ਕਟਾਰੀਆ
ਬਠਿੰਡਾ, 9 ਮਾਰਚ
ਇੱਥੇ ਅੱਜ ਸਵੇਰੇ ਬਠਿੰਡਾ-ਮਲੋਟ ਮਾਰਗ ’ਤੇ ਪਿੰਡ ਬਹਿਮਣ ਦੀਵਾਨਾ ਨੇੜੇ ਸ਼ੇਰ-ਏ-ਪੰਜਾਬ ਢਾਬੇ ਦੇ ਸਾਹਮਣੇ ਪੀਆਰਟੀਸੀ ਦੀ ਬੱਸ ਅਤੇ ਟਰਾਲੇ ਵਿਚਾਲੇ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ’ਚ ਟਰਾਲਾ ਪਲਟ ਗਿਆ ਅਤੇ ਬੱਸ ਵੀ ਕਾਫੀ ਨੁਕਸਾਨੀ ਗਈ। ਇੰਨਾ ਵੱਡਾ ਹਾਦਸਾ ਵਾਪਰਨ ਦੇ ਬਾਵਜੂਦ ਸਿਰਫ ਦੋ ਬੱਸ ਸਵਾਰੀਆਂ ਜ਼ਖ਼ਮੀ ਹੋਈਆਂ।
ਜਾਣਕਾਰੀ ਅਨੁਸਾਰ ਹਾਦਸਾ ਸਵੇਰੇ ਕਰੀਬ 5:30 ਵਜੇ ਵਾਪਰਿਆ। ਪੀਆਰਟੀਸੀ ਦੀ ਬੱਸ ਮਲੋਟ ਵੱਲੋਂ ਬਠਿੰਡਾ ਵੱਲ ਆ ਰਹੀ ਸੀ, ਜਦ ਕਿ ਟਰਾਲਾ ਬਠਿੰਡੇ ਤੋਂ ਮਲੋਟ ਵੱਲ ਜਾ ਰਿਹਾ ਸੀ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਦੀ ਟੀਮ ਅਤੇ ਸਮਾਜ ਸੇਵੀ ਸੰਗਠਨ ‘ਨੌਜਵਾਨ ਵੈਲਫ਼ੇਅਰ ਸੁਸਾਇਟੀ ਬਠਿੰਡਾ’ ਦੇ ਵਾਲੰਟੀਅਰ ਹਰਸ਼ਿਤ ਚਾਵਲਾ ਤੇ ਹੋਰ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਫੱਟੜਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਪਹੁੰਚਾਇਆ। ਗੰਭੀਰ ਜ਼ਖ਼ਮੀਆਂ ਦੀ ਪਛਾਣ ਗੁਰਚਰਨ ਸਿੰਘ (65) ਵਾਸੀ ਭੋਖੜਾ ਅਤੇ ਗਗਨ (30) ਵਾਸੀ ਖਹਿਰਾ ਵਜੋਂ ਦੱਸੀ ਗਈ ਹੈ। ਹਾਦਸੇ ਦੇ ਕਾਰਨਾਂ ਬਾਰੇ ਪੁਲੀਸ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ।

Advertisement

ਸੜਕ ਹਾਦਸੇ ਵਿੱਚ ਇੱਕ ਹਲਾਕ, ਇੱਕ ਜ਼ਖ਼ਮੀ

ਏਲਨਾਬਾਦ (ਪੱਤਰ ਪ੍ਰੇਰਕ): ਸ਼ਹਿਰ ਦੇ ਡੱਬਵਾਲੀ ਰੋਡ ’ਤੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋਕਿ ਇੱਕ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਗੁਰਮੇਜ ਸਿੰਘ ਵਾਸੀ ਵਾਰਡ ਨੰਬਰ-17 ਅਤੇ ਸ਼ੁਭਾਸ ਚੰਦਰ ਵਾਸੀ ਧੌਲਪਾਲੀਆ ਮੋਟਰਸਾਈਕਲ ’ਤੇ ਸਵਾਰ ਏਲਨਾਬਾਦ ਤੋਂ ਸ਼ਹੀਦ ਭਗਤ ਸਿੰਘ ਕਾਲੋਨੀ ਵੱਲ ਜਾ ਰਹੇ ਸਨ ਕਿ ਪਿੱਛਿਓਂ ਆਈ ਇੱਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਦੋਵਾਂ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਸ਼ੁਭਾਸ ਚੰਦਰ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਕਿ ਗੁਰਮੇਜ ਸਿੰਘ ਨੂੰ ਸਿਰਸਾ ਹਸਪਤਾਲ ਲਈ ਰੈਫ਼ਰ ਕਰ ਦਿੱਤਾ।

ਕਾਰ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਭਗਤਾ ਭਾਈ (ਪੱਤਰ ਪ੍ਰੇਰਕ): ਪਿੰਡ ਭਾਈ ਰੂਪਾ ਵਿੱਚ ਗੁੰਮਟੀ ਰੋਡ ’ਤੇ ਬੀਤੀ ਦੇਰ ਸ਼ਾਮ ਵਾਪਰੇ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ (26) ਪੁੱਤਰ ਜਗਰੂਪ ਸਿੰਘ ਵਾਸੀ ਭਾਈ ਰੂਪਾ ਜਦੋਂ ਆਪਣੇ ਖੇਤ ਤੋਂ ਮੋਟਰਸਾਈਕਲ ’ਤੇ ਵਾਪਸ ਆਪਣੇ ਘਰ ਆ ਰਿਹਾ ਸੀ ਤਾਂ ਭਾਈ ਰੂਪਾ-ਗੁੰਮਟੀ ਸੜਕ ’ਤੇ ਕਾਰ ਦੀ ਲਪੇਟ ਵਿਚ ਆ ਗਿਆ।

Advertisement

Advertisement