For the best experience, open
https://m.punjabitribuneonline.com
on your mobile browser.
Advertisement

ਗੋਲੀ ਚੱਲਣ ਕਾਰਨ ਦੋ ਜ਼ਖ਼ਮੀ

07:19 AM Jun 06, 2024 IST
ਗੋਲੀ ਚੱਲਣ ਕਾਰਨ ਦੋ ਜ਼ਖ਼ਮੀ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 5 ਜੂਨ
ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਗੰਡੀਵਿੰਡ ਸਰਾਂ ਵਿੱਚ ਸੋਮਵਾਰ ਨੂੰ ਗੋਲੀ ਚੱਲਣ ਕਾਰਨ ਦੋ ਜਣੇ ਜ਼ਖ਼ਮੀ ਹੋ ਗਏ, ਜਿਨ੍ਹਾਂ ਦੀ ਪਛਾਣ ਕਰਮ ਸਿੰਘ ਅਤੇ ਬਿਕਰਮਜੀਤ ਸਿੰਘ ਵਜੋਂ ਹੋਈ ਹੈ| ਪੁਲੀਸ ਅਧਿਕਾਰੀ ਏਐੱਸਆਈ ਕਰਮ ਸਿੰਘ ਨੇ ਅੱਜ ਇਥੇ ਦੱਸਿਆ ਕਿ ਗੋਲੀਆਂ ਚਲਾਉਣ ਵਾਲਿਆਂ ’ਚੋਂ ਪਾਲ ਸਿੰਘ, ਨਿਰਵੈਲ ਸਿੰਘ ਅਤੇ ਅਕਾਸ਼ਦੀਪ ਸਿੰਘ ਦੀ ਪਛਾਣ ਕਰ ਲਈ ਹੈ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪਿੰਡ ਅੰਦਰ ਕੁਝ ਦਿਨ ਪਹਿਲਾਂ ਚੋਰੀ ਦੀ ਇਕ ਵਾਰਦਾਤ ਸਬੰਧੀ ਹਮਲਾਵਰ ਧਿਰ ਆਪਣੇ ਵਿਰੋਧੀ ਧਿਰ ’ਤੇ ਸ਼ੱਕ ਕਰਦੀ ਸੀ, ਜਿਸ ਤੋਂ ਚਿੜ ਕੇ ਉਨ੍ਹਾਂ ਹਥਿਆਰਬੰਦ ਹੋ ਕੇ ਕਰਮ ਸਿੰਘ ਦੇ ਘਰ ’ਤੇ ਹਮਲਾ ਕਰ ਦਿੱਤਾ| ਇਸ ਹਮਲੇ ਵਿੱਚ ਕਰਮ ਸਿੰਘ ਨੂੰ ਤੇਜ਼ਧਾਰ ਹਥਿਆਰ ਨਾਲ ਜ਼ਖ਼ਮੀ ਕਰ ਦਿੱਤਾ ਅਤੇ ਮੁਲਜ਼ਮਾਂ ਨੇ ਬਿਕਰਮਜੀਤ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ|

Advertisement

Advertisement
Author Image

sukhwinder singh

View all posts

Advertisement
Advertisement
×