ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸਿਆਂ ਵਿੱਚ ਦੋ ਜ਼ਖ਼ਮੀ

06:56 AM Jun 03, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਜੂਨ
ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਵਾਪਰੇ ਦੋ ਸੜਕ ਹਾਦਸਿਆਂ ਵਿੱਚ ਦੋ ਜਣੇ ਜ਼ਖ਼ਮੀ ਹੋ ਗਏ ਹਨ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਹਿਲੀ ਘਟਨਾ ਸਨਅਤੀ ਏਰੀਆ ਫੇਜ਼-1 ਵਿੱਚ ਵੇਰਕਾ ਬੂਥ ਦੇ ਨਜ਼ਦੀਕ ਵਾਪਰੀ ਹੈ, ਜਿੱਥੇ ਤੇਜ਼ ਰਫ਼ਤਾਰ ਥ੍ਰੀਵ੍ਹੀਲਰ ਨੇ ਪੈਦਲ ਜਾ ਰਹੇ ਵਿਅਕਤੀ ਵਿੱਚ ਟੱਕਰ ਮਾਰ ਦਿੱਤੀ ਹੈ। ਇਸ ਦੌਰਾਨ ਤਰਸੇਮ ਚੰਦ ਨਾਮ ਦੇ ਵਿਅਕਤੀ ਦੇ ਸੱਟਾਂ ਵੱਜੀਆਂ। ਉਸ ਨੂੰ ਇਲਾਜ ਲਈ ਪੀਜੀਆਈ ਵਿੱਚ ਭਰਤੀ ਕਰਵਾਇਆ ਗਿਆ। ਥਾਣਾ ਸਨਅਤੀ ਏਰੀਆ ਦੀ ਪੁਲੀਸ ਨੇ ਮਾਮਲੇ ਸਬੰਧੀ ਜਾਣਕਾਰੀ ਮਿਲਦਿਆਂ ਹੀ ਥ੍ਰੀਵ੍ਹੀਲਰ ਚਾਲਕ ਗੁਰਪ੍ਰੀਤ ਸਿੰਘ ਵਾਸੀ ਸੈਕਟਰ-77 ਮੁਹਾਲੀ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੂਜੀ ਘਟਨਾ ਬਰਾਦਾ ਗਰਾਊਂਡ ਦੜੂਆ ਦੇ ਨਜ਼ਦੀਕ ਵਾਪਰੀ ਹੈ। ਇਥੇ ਤੇਜ਼ ਰਫ਼ਤਾਰ ਥ੍ਰੀਵ੍ਹੀਲਰ ਚਾਲਕ ਨੇ ਮੋਟਰਸਾਈਕਲ ਵਿੱਚ ਟੱਕਰ ਮਾਰ ਦਿੱਤੀ ਹੈ। ਇਸ ਕਾਰਨ ਮੋਟਰਸਾਈਕਲ ਚਾਲਕ ਦੇ ਸੱਟਾਂ ਵੱਜੀਆਂ ਤੇ ਉਸ ਨੂੰ ਪੀਜੀਆਈ ਵਿੱਚ ਭਰਤੀ ਕਰਵਾਇਆ ਗਿਆ ਹੈ। ਜ਼ਖ਼ਮੀ ਦੀ ਪਛਾਣ ਲਕਸ਼ਮਣ ਵਾਸੀ ਵਿਕਾਸ ਨਗਰ ਮੌਲੀ ਜੱਗਰਾਂ ਵਜੋਂ ਹੋਈ ਹੈ। ਇਸ ਸਬੰਧੀ ਅਜੈ ਵਾਸੀ ਮੁਹਾਲੀ ਨੇ ਪੁਲੀਸ ਨੂੰ ਸ਼ਿਕਾਇਤ ਕਰਦਿਆਂ ਦੱਸਿਆ ਕਿ ਲਕਸ਼ਮਣ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਥ੍ਰੀਵ੍ਹੀਲਰ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਹੈ। ਥਾਣਾ ਸਨਅਤੀ ਏਰੀਆ ਦੀ ਪੁਲੀਸ ਨੇ ਇਸ ਸ਼ਿਕਾਇਤ ਦੇ ਆਧਾਰ ’ਤੇ ਥ੍ਰੀਵ੍ਹੀਲਰ ਚਾਲਕ ਦਿਲਸ਼ਾਦ ਵਾਸੀ ਸਹਾਰਨਪੁਰ (ਉੱਤਰ ਪ੍ਰਦੇਸ਼) ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦੋਵਾਂ ਮਾਮਲਿਆਂ ਵਿੱਚ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਪੁਲੀਸ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਕਰੇਗੀ।

Advertisement

Advertisement