ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੰਮੂ-ਕਸ਼ਮੀਰ ਵਿੱਚ ਦਹਿਸ਼ਤੀ ਹਮਲੇ ਵਿੱਚ ਦੋ ਜਵਾਨ ਜ਼ਖ਼ਮੀ

09:57 AM Jul 18, 2024 IST

ਜੰਮੂ, 18 ਜੁਲਾਈ
ਇਥੋਂ ਦੇ ਡੋਡਾ ਜ਼ਿਲ੍ਹੇ ਵਿਚ ਅੱਜ ਤੜਕੇ ਦਹਿਸ਼ਤਗਰਦਾਂ ਦੇ ਹਮਲੇ ਕਾਰਨ ਫੌਜ ਦੇ ਦੋ ਜਵਾਨ ਜ਼ਖਮੀ ਹੋ ਗਏ। ਇਥੇ ਰਾਸ਼ਟਰੀ ਰਾਈਫਲਜ਼ ਤੇ ਪੁਲੀਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ। ਇਸ ਦੌਰਾਨ ਦਹਿਸ਼ਤਗਰਦ ਗੋਲੀਬਾਰੀ ਕਰਦੇ ਹੋਏ ਫਰਾਰ ਹੋ ਗਏ।
ਫੌਜ ਦੇ ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਕਾਸ਼ਤੀਗੜ੍ਹ ਇਲਾਕੇ ਦੇ ਜਦਨ ਬਾਟਾ ਵਿਚ ਸਕੂਲ ਵਿਚ ਆਰਜ਼ੀ ਸੁਰੱਖਿਆ ਟਿਕਾਣਾ ਬਣਾਇਆ ਗਿਆ ਸੀ ਜਿਸ ’ਤੇ ਦਹਿਸ਼ਤਗਰਦਾਂ ਨੇ ਗੋਲੀਬਾਰੀ ਕੀਤੀ। ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਦਰਮਿਆਨ ਇਕ ਘੰਟਾ ਗੋਲੀਬਾਰੀ ਹੁੰਦੀ ਰਹੀ। ਉਨ੍ਹਾਂ ਦੱਸਿਆ ਕਿ ਫਰਾਰ ਹੋਏ ਦਹਿਸ਼ਤਗਰਦਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਹੈ। ਇਸ ਤੋਂ ਪਹਿਲਾਂ ਬੀਤੇ ਕਈ ਦਿਨਾਂ ਤੋਂ ਦਹਿਸ਼ਤੀ ਹਮਲੇ ਜਾਰੀ ਹਨ ਤੇ 15 ਜੁਲਾਈ ਨੂੰ ਦਹਿਸ਼ਤੀ ਹਮਲੇ ਵਿਚ ਕੈਪਟਨ ਸਣੇ ਪੰਜ ਜਵਾਨ ਸ਼ਹੀਦ ਹੋ ਗਏ ਸਨ।

Advertisement

Advertisement
Advertisement