ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਦੋ ਹਲਾਕ
11:34 AM Nov 06, 2024 IST
ਨਿੱਜੀ ਪੱਤਰ ਪ੍ਰੇਰਕ
ਖੰਨਾ, 5 ਨਵੰਬਰ
ਇੱਥੋਂ ਦੇ ਲਲਹੇੜੀ ਰੋਡ ਪੁਲ ਨੇੜੇ ਰੇਲਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਮਜ਼ਦੂਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕ੍ਰਿਸ਼ਨ (30) ਵਾਸੀ ਗੁਰੂ ਨਾਨਕ ਨਗਰ ਖੰਨਾ ਵਜੋਂ ਹੋਈ ਹੈ। ਇਸ ਸਬੰਧੀ ਜੀਆਰਪੀ ਖੰਨਾ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਦੇਰ ਰਾਤ ਲਲਹੇੜੀ ਰੋਡ ਨੇੜੇ ਰੇਲਵੇ ਲਾਈਨ ਪਾਰ ਕਰਦੇ ਸਮੇਂ ਇੱਕ ਵਿਅਕਤੀ ਰੇਲਗੱਡੀ ਦੀ ਲਪੇਟ ਵਿੱਚ ਆ ਗਿਆ ਜਿਸ ਕਾਰਨ ਉਸਦੀ ਮੌਤ ਹੋ ਗਈ। ਪੁਲੀਸ ਨੇ ਮੌਕੇ ’ਤੇ ਜਾ ਕੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ। ਇਸ ਮੌਕੇ ਪੁਲੀਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਤੋਂ ਬਾਅਦ ਲਾਸ਼ ਨੂੰ ਵਾਰਿਸਾਂ ਹਵਾਲੇ ਕਰ ਦਿੱਤਾ ਹੈ। ਇਸੇ ਤਰ੍ਹਾਂ ਇੱਥੋਂ ਦੇ ਸਮਰਾਲਾ ਰੋਡ ਪੁਲ ਹੇਠਾਂ ਰੇਲਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਜਿਸ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ 72 ਘੰਟੇ ਪਛਾਣ ਲਈ ਰਖਵਾਇਆ ਗਿਆ ਹੈ।
Advertisement
Advertisement